Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

Ludhiana News
Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ : ਤਸਵੀਰ : ਸਿੰਗਲਾ

‘ਲਾਰੇ ਲੱਪੇ ਬੰਦ ਕਰੋ, ਰੁਜਗਾਰ ਦਾ ਪ੍ਰਬੰਧ ਕਰੋ!’ | Ludhiana News

  • ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ਼ ਕੱਢੀ ਭੜਾਸ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਇਸ ਮੌਕੇ ਵਿਦਿਆਰਥੀਆਂ ਨੇ ਸਰਕਾਰ ’ਤੇ ਮੀਟਿੰਗ ਕਰਨ ਤੋਂ ਭੱਜਣ ਦੇ ਦੋਸ਼ ਵੀ ਲਾਏ। ਯੂਨੀਵਰਸਿਟੀ ਦੇ ਵਿਹੜੇ ਸਰਕਾਰ ਖਿਲਾਫ਼ ਰੋਸ ਜਾਹਰ ਕਰਦਿਆਂ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਉਹ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਦਰਮਿਆਨ ਉਨ੍ਹਾਂ ਨੂੰ ਅਨੇਕਾਂ ਵਾਰ ਪੰਜਾਬ ਸਰਕਾਰ ਨੇ ਮੀਟਿੰਗਾਂ ਦਾ ਸਮਾਂ ਦਿੱਤਾ। Ludhiana News

ਇਹ ਖਬਰ ਵੀ ਪੜ੍ਹੋ : Robin Uthappa: ਮੁਸ਼ਕਲਾਂ ’ਚ ਕ੍ਰਿਕੇਟਰ ਰੌਬਿਨ ਉਥੱਪਾ… ਜਾਰੀ ਹੋਇਆ ਗ੍ਰਿਫਤਾਰੀ ਵਾਰੰਟ, ਜਾਣੋ ਪੂਰਾ ਮਾਮਲਾ

ਪਰ ਹਰ ਵਾਰ ਮੀਟਿੰਗ ਤੋਂ ਕੁੱਝ ਸਮਾਂ ਪਹਿਲਾਂ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਜਾਂਦਾ ਹੈ ਕਿ ਮੀਟਿੰਗ ਅੱਗੇ ਪਾ ਦਿੱਤੀ ਗਈ ਹੈ। ਆਗੂਆਂ ਕਿਹਾ ਕਿ ਆਪਣੇ ਵੱਲੋਂ ਦਿੱਤੀ ਗਈ ਹਰ ਮੀਟਿੰਗ ਨੂੰ ਸਮੇਂ ਸਿਰ ਕਰਨ ਦੀ ਬਜਾਇ ਸਰਕਾਰ ਵੱਲੋਂ ਕੋਈ ਨਾ ਕੋਈ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ। ਜਿਸ ਕਰਕੇ ਵਿਦਿਆਰਥੀਆਂ ’ਚ ਸਰਕਾਰ ਦੀ ਡੰਗ ਟਪਾਊ ਨੀਤੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਵਿਦਿਆਰਥੀਆਂ ਆਗੂਆਂ ਨੂੰ 3 ਵਾਰ ਮੀਟਿੰਗ ਦਿੱਤੀ ਗਈ।

ਤਿੰਨੇ ਮੀਟਿੰਗਾਂ ਨੂੰ ਹੀ ਕੁੱਝ ਸਮਾਂ ਪਹਿਲਾਂ ਮੁਲਤਵੀ ਕਰ ਦਿੱਤਾ ਗਿਆ। ਜਿਸ ਕਰਕੇ ਵਿਦਿਆਰਥੀਆਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ‘ਵਾਰ ਵਾਰ ਮੀਟਿੰਗਾਂ ਤੋਂ ਭੱਜਣ ਵਾਲੀ ਪੰਜਾਬ ਸਰਕਾਰ ਮੁਰਦਾਬਾਦ’ ਤੇ ‘ਲਾਰੇ ਲੱਪੇ ਬੰਦ ਕਰੋ, ਰੁਜ਼ਗਾਰ ਦਾ ਪ੍ਰਬੰਧ ਕਰੋ’ ਦੇ ਨਾਅਰੇ ਵੀ ਲਾਏ। ਪ੍ਰਦਰਸ਼ਨਕਾਰੀਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਦਿੱਤੀ ਅਗਲੀ ਮੀਟਿੰਗ ਨੂੂੰ ਮੁਲਤਵੀ ਕੀਤਾ ਗਿਆ ਤਾਂ ਵਿਦਿਆਰਥੀ ਵੱਡਾ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ। Ludhiana News