ਪੰਜਾਬ ‘ਚ ਅਕਾਲੀਆਂ ਵਰਕਰਾਂ ਨਾਲ ਹੋ ਰਹੀ ਧੱਕੇਸ਼ਾਹੀ : ਬਾਦਲ

Punjab, Akalis, Badal

ਜਲੰਧਰ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਹਲਕਾ ਨਕੋਦਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ। ਇਥੇ ਪੁੱਜਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦਿਹਾਤੀ ਪ੍ਰਧਾਨ ਅਤੇ ਹਲਕਾ ਵਿਧਾਇਕ ਜਥੇ. ਗੁਰਪ੍ਰਤਾਪ ਸਿੰਘ ਵਡਾਲਾ ਅਤੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਵਰਕਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ 13 ਦੀਆਂ 13 ਸੀਟਾਂ ਜਿਤਾ ਕੇ ਇਸ ਧੱਕੇਸ਼ਾਹੀ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਿਰਫ ਰਾਜ ਕਰਨ ਲਈ ਹੀ ਸੱਤਾ ‘ਚ ਆਉਂਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਵੱਲੋਂ ਅਕਾਲੀ ਵਰਕਰਾਂ ‘ਤੇ ਝੂਠੇ ਪਰਚੇ ਪਾ ਕੇ ਧੱਕੇਸ਼ਾਹੀ ਕਰਨ ਸਬੰਧੀ ਉਨ੍ਹਾਂ ਵਰਕਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਇਨ੍ਹਾਂ ਪਰਚਿਆਂ ਤੋਂ ਡਰਨ ਦੀ ਲੋੜ ਨਹੀਂ, ਅਕਾਲੀ ਸਰਕਾਰ ਬਣਦਿਆਂ ਇਨ੍ਹਾਂ ਪਰਚਿਆਂ ਦੀਆਂ ਪਰਚੀਆਂ ਬਣਾ ਦੇਵਾਂਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।