ਅਸਲੀ ਨਕਲੀ ਮਾਮਲਾ : ਸ਼ਰਾਰਤੀ ਅਨਸਰਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਾਈ ਫਟਕਾਰ

Punjab Haryna high corut ok

ਅਸਲੀ ਨਕਲੀ ਮਾਮਲਾ : ਸ਼ਰਾਰਤੀ ਅਨਸਰਾਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਾਈ ਫਟਕਾਰ

ਚੰਡੀਗੜ੍ਹ (ਐੱਮ.ਕੇ. ਸ਼ਾਇਨਾ)। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਸਲੀ ਤੇ ਨਕਲੀ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਫਟਕਾਰ ਲਗਾਈ ਹੈ। ਪਟੀਸ਼ਨ ਨੂੰ ਖਾਰਜ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਇਹ ਕੋਈ ਫ਼ਿਲਮ ਨਹੀਂ ਚੱਲ ਰਹੀ ਹੈ। ਅਦਾਲਤ ਅਜਿਹੇ ਮਾਮਲਿਆਂ ਦੀ ਸੁਣਵਾਈ ਲਈ ਨਹੀਂ ਹੈ। ਹਾਈਕੋਰਟ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਤੁਸੀਂ ਕੋਰੋਨਾ ਦੇ ਸਮੇਂ ਦੌਰਾਨ ਇੱਕ ਕਾਲਪਨਿਕ ਫਿਲਮ ਦੇਖੀ ਹੈ, ਜਿਸਦਾ ਪ੍ਰਭਾਵ ਤੁਹਾਡੇ ਦਿਮਾਗ ਵਿੱਚ ਹੈ।

ਡੇਰਾ ਸੱਚਾ ਸੌਦਾ ਦੀ ਬੁਲਾਰਾ ਨੇ ਦਿੱਤਾ ਸੀ ਸਪੱਸ਼ਟੀਕਰਨ

ਡੇਰਾ ਸੱਚਾ ਸੌਦਾ ਵਿਰੋਧੀ ਮਾਨਸਿਕਤਾ ਦੇ ਕੁਝ ਲੋਕਾਂ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਪਾ ਕੇ ਪੂਜਨੀਕ ਗੁਰੂ ਜੀ ਦੇ ਸਵਰੂਪ ਸਬੰਧੀ ਮਨਘੜਤ ਗੱਲਾਂ ਕਹੀਆਂ ਗਈਆਂ ਹਨ ਇਸ ਸਬੰਧੀ ਡੇਰਾ ਸੱਚਾ ਸੌਦਾ ਦੀ ਬੁਲਾਰਨ ਸੰਦੀਪ ਕੌਰ ਇੰਸਾਂ ਨੇ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਬੰਧੀ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਵਾਂ ਬਹੁਤ ਹੀ ਨਿੰਦਣਯੋਗ ਹਨ

ਬੁਲਾਰਾ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਇਹ ਕਹਿਣਾ ਕਿ ਪੂਜਨੀਕ ਗੁਰੂ ਜੀ ਅਸਲੀ ਨਹੀਂ ਹਨ, ਬਿਲਕੁਲ ਬੇਬੁਨਿਆਦ ਹੈ ਉਨ੍ਹਾਂ ਕਿਹਾ ਕਿ ਇਹ ਅਫਵਾਵਾਂ ਹਮੇਸ਼ਾ ਅਫਵਾਹਾਂ ਹੀ ਰਹਿੰਦੀਆਂ ਹਨ ਬੁਲਾਰਨ ਸੰਦੀਪ ਇੰਸਾਂ ਨੇ ਕਿਹਾ ਕਿ ਇਹ ਸਭ ਸਾਧ-ਸੰਗਤ ਅਤੇ ਆਮ ਲੋਕਾਂ ਨੂੰ ਗੁਮਰਾਹ ਕਰਨ ਲਈ ਕੀਤਾ ਜਾ ਰਿਹਾ ਹੈ, ਇਸੇ ਨੀਅਤ ਨਾਲ ਇਹ ਬਿਆਨ ਦਿੱਤੇ ਜਾ ਰਹੇ ਹਨ, ਇਨ੍ਹਾਂ ’ਚ ਕੋਈ ਵੀ ਸੱਚਾਈ ਨਹੀਂ ਹੈ ਉਨ੍ਹਾਂ ਨੇ ਅੱਗੇ ਕਿਹਾ ਕਿ ਅਫਵਾਹਾਂ ਫੈਲਾਉਣ ਵਾਲੇ ਡੇਰਾ ਸੱਚਾ ਸੌਦਾ ਵਿਰੋਧੀ ਮਾਨਸਿਕਤਾ ਦੇ ਲੋਕ ਨਾ ਸਿਰਫ ਗਲਤ ਜਾਣਕਾਰੀ ਦੇ ਰਹੇ ਹਨ, ਸਗੋਂ ਕਾਨੂੰਨ ਵਿਵਸਥਾ ਅਤੇ ਨਿਆਂਇਕ ਪ੍ਰਕਿਰਿਆ ਨੂੰ ਵੀ ਗਲਤ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ