NRIs ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

Punjab and Kerala

ਪ੍ਰਵਾਸੀ ਪੰਜਾਬੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵਾਂਗੇ: ਧਾਲੀਵਾਲ | Punjab and Kerala

ਅੰਮ੍ਰਿਤਸਰ (ਰਾਜਨ ਮਾਨ): Punjab and Kerala : ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਅਤੇ ਕੇਰਲਾ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲਾ ਸਰਕਾਰਾਂ ਮਿਲਕੇ ਹੰਭਲਾ ਮਾਰਨਗੀਆਂ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਂਵਾਂ ਨੂੰ ਦੂਰ ਕਰਵਾਉਣ ਲਈ ਸਾਂਝੇ ਤੌਰ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ।

Punjab and Kerala

ਅੱਜ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਰਲਾ ਦੇ ਮੁੱਖ ਮੰਤਰੀ ਸ਼੍ਰੀ ਪਿਨਾਰਾਈ ਵਿਜਯਨ, ਜਿਨ੍ਹਾਂ ਕੋਲ ਐੱਨ.ਆਰ.ਆਈ. ਵਿਭਾਗ ਵੀ ਹੈ, ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਐਨ ਆਰ ਆਈਜ਼ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਅਤੇ ਉਸਦੇ ਹੱਲ ਲਈ ਮਿਲਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਫੈਸਲਾ ਕੀਤਾ।

ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਖੇਤੀਬਾੜੀ ਵਾਲੀ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ, ਜੋ ਮੌਜੂਦਾ ਸਮੇਂ ਸਿਰਫ਼ ਵਪਾਰਕ ਜ਼ਮੀਨ ਖਰੀਦਣ ਤੱਕ ਸੀਮਤ ਹੈ। ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਲਾਭ ਪਹੁੰਚਾਉਣ ਲਈ ਨੀਤੀ ਵਿੱਚ ਬਦਲਾਅ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਕੋਲ ਸਾਂਝੇ ਤੌਰ ‘ਤੇ ਇਹ ਮੁੱਦਾ ਉਠਾਉਣ ਦਾ ਫੈਸਲਾ ਕੀਤਾ।

Punjab and Kerala

ਇਸ ਤੋਂ ਇਲਾਵਾ, ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਵਿਸ਼ਵ ਭਰ ਦੇ ਭਾਰਤੀ ਦੂਤਾਵਾਸਾਂ ਕੋਲ ਅਜਿਹਾ ਸਟਾਫ਼ ਮੌਜੂਦ ਹੋਵੇ ਜੋ ਪੰਜਾਬ ਅਤੇ ਕੇਰਲਾ ਦੀਆਂ ਮੂਲ ਭਾਸ਼ਾਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੇ ਤਾਂ ਜੋ ਇਨ੍ਹਾਂ ਸੂਬਿਆਂ ਦੇ ਪਰਵਾਸੀ ਭਾਰਤੀਆਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।ਇਹ ਸਹਿਯੋਗ ਦੋਵਾਂ ਸੂਬਾ ਸਰਕਾਰਾਂ ਵੱਲੋਂ ਆਪਣੇ ਪਰਵਾਸੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਂ ਦੇ ਹੱਲ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਵਫ਼ਦ ਵਿੱਚ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਦਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪੰਜਾਬ ਸ੍ਰੀ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਪੰਜਾਬ ਸ੍ਰੀ ਪਰਮਜੀਤ ਸਿੰਘ ਅਤੇ ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਸ੍ਰੀ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।