ਪੰਜਾਬ ਲਈ ‘ਸਰਬੱਤ ਦਾ ਭਲਾ ਐਕਸਪ੍ਰੈੱਸ’ ਨੂੰ ਹਰੀ ਝੰਡੀ

Punjab, Approves, 'All-in-One, Express, Green

ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਰਹੇ ਮੌਜ਼ੂਦ

ਸੱਚ ਕਹੂੰ ਨਿਊਜ਼/ਚੰਡੀਗੜ੍ਹ । ਕੇਂਦਰੀ ਖੁਰਾਕ ਤੇ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉੱਤਰੀ ਭਾਰਤ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨਾਲ ਜੋੜਨ ਵਾਲੀ ‘ਸਰਬਤ ਦਾ ਭਲਾ ਐਕਸਪ੍ਰੈੱਸ’ ਟਰੇਨ ਨੂੰ ਅੱਜ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਨਵੀਂ ਦਿੱਲੀ ਤੋਂ ਲੋਹੀਆ ਖਾਸ ਜਾਣ ਵਾਲੀ ਇਹ ਵਿਸ਼ੇਸ਼ ਰੇਲ ਗੱਡੀ ਰਵਾਨਾ ਕਰਨ ਮੌਕੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਤੇ ਸਿਹਤ ਮੰਤਰੀ ਹਰਸ਼ਵਰਧਨ ਵੀ ਮੌਜ਼ੂਦ ਸਨ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਉਤਸਵ ਸਮਾਗਮਾਂ ਮੌਕੇ ਸ੍ਰੀਮਤੀ ਬਾਦਲ ਨੇ ਨਵੀਂ ਦਿੱਲੀ ਤੇ ਸੁਲਤਾਨਪੁਰ ਲੋਧੀ ਦਰਮਿਆਨ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। Punjab

ਉਨ੍ਹਾਂ ਗੁਰੂ ਸਾਹਿਬ ਦੇ ਸੰਦੇਸ਼ ਤੇ ਸੁਲਤਾਨਪੁਰ ਲੋਧੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਰੇਲ ਮੰਤਰਾਲੇ ਨੂੰ ਇਸ ਦਾ ਨਾਂਅ ‘ਸਰਬੱਤ ਦਾ ਭਲਾ ਐਕਸਪ੍ਰੈਸ’ ਰੱਖਣ ਦੀ ਅਪੀਲ ਕੀਤੀ ਸੀ ।ਪੂਰੇ ਦੇਸ਼ ‘ਚ ਸ਼ਾਂਤੀ ਤੇ ਭਾਈਚਾਰਕ ਸਦਭਾਵਨਾ ਦਾ ਸੰਦੇਸ਼ ਪਹੁੰਚਾਉਣ ਲਈ ਸਰਬਤ ਦਾ ਭਲਾ ਐਕਸਪ੍ਰੈੱਸ ਰੇਲ ਗੱਡੀ ਸ਼ੁਰੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੇਲ ਮੰਤਰੀ ਪਿਊਸ਼ ਗੋਇਲ ਦਾ ਧੰਨਵਾਦ ਕਰਦਿਆਂ ਸ੍ਰੀਮਤੀ ਬਾਦਲ ਨੇ ਅੱਜ ਕਿਹਾ ਕਿ ਇਹ ਇਤਿਹਾਸਕ ਦਿਨ ਹੈ। ਕਿਉਂਕਿ ਇਹ ਰੇਲ ਗੱਡੀ ਦਿੱਲੀ, ਹਰਿਆਣਾ ਤੇ ਪੰਜਾਬ ਦੇ ਸ਼ਰਧਾਲੂਆਂ ਨੂੰ ਸੁਲਤਾਨਪੁਰ ਲੋਧੀ ਨਾਲ ਜੋੜੇਗੀ। Punjab

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।