ਪੰਜਾਬ ਵਿਧਾਨਸਭਾ ਚੋਣਾਂ 2022: ਕਿਰਤੀ ਕਿਸਾਨ ਯੂਨੀਅਨ ਵੱਲੋਂ ਜੱਥੇਬੰਦੀਆਂ ਨੂੰ ਚੋਣਾਂ ਨਾ ਲੜਨ ਦੀ ਅਪੀਲ
ਹੁਣ ਭਾਜਪਾ ਦੇ ਪ੍ਰੋਗਰਾਮਾਂ ਦਾ ਨਹੀਂ ਕੀਤਾ ਜਾਵੇਗਾ ਵਿਰੋਧ
ਚੰਡੀਗੜ੍ਹ (ਸੱਚ ਕਹੂੰ ਨਿਊਜ਼) ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣ ਜਾ ਰਹੀਆਂ ਹਨ। ਇਸ ਚੋਣ ਵਿੱਚ ਪਹਿਲੀ ਵਾਰ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਅਕਾਲੀ ਦਲ, ਭਾਜਪਾ ਕੈਪਟਨ ਗਠਜੋੜ, ‘ਆਪ’ ਅਤੇ ਕਿਸਾਨ ਪਾਰਟੀ ਚੋਣਾਂ ਲੜ ਰਹੀਆਂ ਹਨ। ਸਿਆਸੀ ਪੰਡਿਤਾਂ ਅਨੁਸਾਰ ਇਸ ਵਾਰ ਪੰਜਾਬ ਵਿੱਚ ਕਿਸੇ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ ਹੈ। ਜੇਕਰ ਕਿਸਾਨ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਦੀ ਹੈ ਤਾਂ ਅਕਾਲੀ ਦਲ ਅਤੇ ‘ਆਪ’ ਨੂੰ ਨੁਕਸਾਨ ਹੋ ਸਕਦਾ ਹੈ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਨੇ ਆਉਣ ਵਾਲੇ ਪੰਜਾਬ ਵਿਧਾਨ ਸਭਾ ਵਿੱਚ ਨਾ ਉਤਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਜੱਥੇਬੰਦੀ ਨੇ ਸਾਂਝਾ ਮੋਰਚਾ ਬਣਾ ਕੇ ਚੋਣਾਂ ਲੜ ਰਹੀਆਂ ਕਿਸਾਨ ਜੱਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਾਂਝੇ ਕਿਸਾਨ ਮੋਰਚੇ ਦੀ ਏਕਤਾ ਨੂੰ ਬਰਕਰਾਰ ਰੱਖਣ ਲਈ ਚੋਣਾਂ ਵਿੱਚ ਨਾ ਉਤਰਨ।
ਉਹਨਾਂ ਨੇ ਕਿਹਾ ਕਿ ਜੱਥੇਬੰਦੀ ਨੇ ਹੁਣ ਤੱਕ ਤਿੰਨ ਕਿਸਾਨੀ ਕਾਨੂੰਨਾਂ ਨੂੰ ਵਾਪਸ ਲੈਣ ਵਰਗੀ ਲੜਾਈ ਸੰਘਰਸ਼ ਕਰਕੇ ਹੀ ਜਿੱਤੀ ਹੈ। ਇਸ ਨੂੰ ਕਾਇਮ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਕਿਹਾ ਹੈ ਕਿ ਜੇਕਰ ਕੋਈ ਕਿਸਾਨ ਚੋਣ ਲੜਦਾ ਹੈ ਤਾਂ ਉਸ ਨੂੰ ਕਿਸਾਨ ਆਗੂ ਨਹੀਂ ਕਿਹਾ ਜਾਵੇਗਾ। ਪ੍ਰੈਸ ਕਾਨਫਰੰਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਢੀਕੇ ਅਤੇ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ਲਹਿਰ ਸਬੰਧੀ ਕਈ ਮਾਮਲੇ ਅਜੇ ਲਟਕ ਰਹੇ ਹਨ। ਇੰਨ੍ਹਾਂ ਨੂੰ ਸਰਕਾਰਾਂ ਤੋਂ ਲਾਗੂ ਕਰਵਾਉਣ ਲਈ ਉਹਨਾਂ ਨੂੰ ਲੰਬੀ ਲੜਾਈ ਲੜਨੀ ਹੈ। ਇਸ ਲਈ ਉਹਨਾਂ ਨੂੰ ਚੋਣ ਮੈਦਾਨ ਵਿੱਚ ਉਤਰ ਕੇ ਇਸ ਲੜਾਈ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ।
ਪੰਜਾਬ ਵਿੱਚ ਨਸ਼ਾਖੋਰੀ ਇੱਕ ਅਹਿਮ ਮੁੱਦਾ
ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਰੱਖਿਆ ਜਾਵੇਗਾ ਅਤੇ ਵੋਟਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਜੋ ਪਾਰਟੀ ਇਨ੍ਹਾਂ ਮੁੱਦਿਆਂ ’ਤੇ ਆਪਣੀ ਗੱਲ ਰੱਖਦੀ ਹੈ ਸਿਰਫ਼ ਉਸ ਨੂੰ ਹੀ ਵੋਟ ਦੇਣ ਅਤੇ ਜੇਕਰ ਕੋਈ ਪਾਰਟੀ ਅਜਿਹਾ ਨਹੀਂ ਕਰਦੀ ਤਾਂ ਨੋਟਾ ਬਟਨ ਦਬਾਓ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ