ਭਗਵੰਤ ਮਾਨ ਨੇ ਮੋਹਾਲੀ ‘ਚ ਪਾਈ ਵੋਟ, ਮਾਲਵਿਕਾ ਨੇ ਮੋਗਾ ‘ਚ ਪਾਈ ਵੋਟ; Punjab Assembly Elections
- ਡਿਪਟੀ ਕਮਿਸ਼ਨਰ ਵੱਲੋਂ ਕੈਮਰਿਆਂ ਜ਼ਰੀਏ ਪੋਲਿੰਗ ਬੂਥਾਂ ਦੀ ਨਜ਼ਰ ਰੱਖੀ ਜਾ ਰਹੀ ਹੈ
- ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਵੋਟ ਪਾਈ
- ਹਲਕਾ ਸਮਰਾਲਾ ਤੋਂ ਆਜ਼ਾਦ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਵੋਟ ਪਾਈ
- ਹਲਕਾ ਸਮਰਾਲਾ ਤੋਂ ਆਜ਼ਾਦ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਵੋਟ ਪਾਈ
- ਫਿਰੋਜ਼ਪੁਰ ਚੋਣ ਪ੍ਰਕਿਰਿਆ ਅਜੇ ਸ਼ਾਂਤ ਢੰਗ ਨਾਲ ਚੱਲ ਰਹੀ ਹੈ ਬੀਤੀ ਰਾਤ ਹੋਈਆਂ ਸੀ ਝੜਪਾਂ
- ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਅਤੇ ਉਨ੍ਹਾਂ ਦੀ ਧਰਮ ਪਤਨੀ ਸੋਫ਼ੀਆ ਗੋਲਡੀ ਕੰਬੋਜ ਨੇ ਪਾਈ ਵੋਟ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਸੀ। ਸਵੇਰ ਤੋਂ ਹੀ ਲੋਕ ਵੋਟ ਪਾਉਣ ਲਈ ਲਾਈਨਾਂ ਵਿੱਚ ਲੱਗਣੇ ਸ਼ੁਰੂ ਹੋ ਗਏ। ਇਸ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਭੀੜ ਲੱਗੀ ਹੋਈ ਹੈ। ਪਹਿਲੇ ਘੰਟੇ ਵਿੱਚ 4.80% ਮਤਦਾਨ ਹੋਇਆ। ਪੰਜਾਬ ਦੇ ਕਈ ਵੱਡੇ ਆਗੂ ਵੋਟ ਪਾ ਚੁੱਕੇ ਹਨ ਤੇ ਕੁਝ ਵੱਡੇ ਆਗੂ ਹਾਲੇ ਵੋਟ ਪਾਉਣ ਲਈ ਆ ਰਹੇ ਹਨ। ਵੋਟ ਪਾਉਣ ਵਾਲੇ ਵੱਡੇ ਆਗੂਆਂ ’ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਭਗਵੰਤ ਮਾਨ, ਬਾਲੀਵੁੱਡ ਸਟਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਵੇਰੇ ਹੀ ਆਪਣੀ ਵੋਟ ਪਾਈ ਹੈ। ਚੋਣ ਕਮਿਸ਼ਨ ਵੱਲੋਂ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਸਿਰੇ ਚਾੜਨ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬੇ ’ਚ ਕੁੱਲ 2,14, 99,804 ਵੋਟਰ ਹਨ। (Punjab Assembly Elections)
ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ, ਸਾਰੇ ਬੂਥਾਂ ‘ਤੇ ਸੋਸ਼ਲ਼ ਡਿਸਟੈਂਸਿੰਗ ਲਈ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਵੋਟਰਾਂ ਦੇ ਸਰੀਰ ਦਾ ਤਾਪਮਾਨ ਚੈੱਕ ਕਰਨ, ਉਨ੍ਹਾਂ ਦੇ ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਉਨ੍ਹਾਂ ਨੂੰ ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ ਦਾ ਕੰਮ ਵੀ ਕੀਤਾ ਗਿਆ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ 1304 ਉਮੀਦਵਾਰ ਮੈਦਾਨ ਵਿੱਚ ਹਨ।
-
ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਵੋਟ ਪਾਈ
ਸੰਯੁਕਤ ਸਮਾਜ ਮੋਰਚਾ ਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੋਟ ਪਾਉਣ ਤੋਂ ਬਾਅਦ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਕਿਹਾ।
ਫਾਜਿ਼ਲਕਾ 9 ਵਜੇ ਤੱਕ ਪੋਲਿੰਗ
- ਅਬੋਹਰ 5 ਫੀਸਦੀ
- ਬੱਲੂਆਣਾ 6.2 ਫੀਸਦੀ
- ਫਾਜਿ਼ਲਕਾ 7 ਫੀਸਦੀ
- ਜਲਾਲਾਬਾਦ 8 ਫੀਸਦੀ
ਸੋਹਣਾ-ਮੋਹਨਾ ਨੇ ਵੀ ਪਾਈ ਵੋਟ
ਅੰਮ੍ਰਿਤਸਰ ਦੇ ਮਨਵਾਲ ‘ਚ ਆਪਣੀ ਵੋਟ ਪਾਉਣ ਤੋਂ ਬਾਅਦ ਜੁੜਵਾ ਵੋਟਰਾਂ ਸੋਹਣਾ ਅਤੇ ਮੋਹਣਾ ਨੇ ਕਿਹਾ, ਪਹਿਲੀ ਵਾਰ ਵੋਟ ਪਾ ਕੇ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ। ਨਾਗਰਿਕ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਤੇ ਸਾਰੇ ਲੋਕ ਵੋਟ ਜ਼ਰੂਰ ਪਾਉਣ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਪਾਈ ਵੋਟ
ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਅਤੇ ਉਨ੍ਹਾਂ ਦੀ ਧਰਮ ਪਤਨੀ ਸੋਫ਼ੀਆ ਗੋਲਡੀ ਕੰਬੋਜ ਜਲਾਲਾਬਾਦ ਵਿਖੇ ਆਪਣੀ ਵੋਟ ਪਾਈ। ਉਨਾ ਵੋਟ ਪਾਉਣ ਤੋਂ ਬਾਅਦ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਪਹਿਲੀ ਵਾਰ ਵੋਟ ਪਾਉਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਨੌਜਵਾਨ
ਪੰਜਾਬ ਵਿਧਾਨ ਸਭਾ ਚੋਣਾਂ ਲਈ ਇਸ ਵਾਰ ਨੌਜਵਾਨ ਵੋਟਰ ਵੀ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਪਹਿਲੀ ਵਾਰ ਵੋਟ ਪਾਉਣ ਲਈ ਪੁੱਜੇ ਨੌਜਵਾਨ ਵੋਟਰ ਖੁਸ਼ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ।
117 ਸੀਟਾਂ, 1304 ਉਮੀਦਵਾਰ ਮੈਦਾਨ ’ਚ
ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਪੰਜਾਬ ਵਿੱਚ 93 ਔਰਤਾਂ ਸਮੇਤ ਕੁੱਲ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਈ.ਵੀ.ਐਮ. ਮਸ਼ੀਨ ’ਚ ਬੰਦ ਹੋਵੇਗਾ। ਇਸ ਚੋਣ ਵਿੱਚ ਵੱਖ-ਵੱਖ ਕੌਮੀ ਪਾਰਟੀਆਂ ਦੇ 231 ਉਮੀਦਵਾਰ, ਸੂਬਾਈ ਪਾਰਟੀਆਂ ਦੇ 250, ਗੈਰ ਮਾਨਤਾ ਪ੍ਰਾਪਤ ਪਾਰਟੀਆਂ ਦੇ 362 ਅਤੇ ਆਜ਼ਾਦ ਉਮੀਦਵਾਰ 462 ਹਨ। ਇਨ੍ਹਾਂ ਵਿੱਚੋਂ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ।
24,740 ਪੋਲਿੰਗ ਸਟੇਸ਼ਨਾਂ ‘ਤੇ ਵੋਟਿੰਗ
ਸੂਬੇ ਵਿੱਚ 14,684 ਥਾਵਾਂ ‘ਤੇ 24,740 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 1,051 ਥਾਵਾਂ ’ਤੇ 2,013 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਚੋਣਾਂ ਵਿੱਚ ਸੂਬੇ ਦੇ ਕੁੱਲ 2,14,99,804 ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। ਚੋਣਾਂ ਵਿੱਚ ਪਹਿਲੀ ਵਾਰ 348836 ਵੋਟਰ ਵੋਟ ਪਾਉਣਗੇ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਧਾਂਦਲੀ ਦੀ ਸ਼ਿਕਾਇਤ 1950 ‘ਤੇ ਕਰੋ
ਕਮਿਸ਼ਨ ਨੇ ਵੋਟਰਾਂ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਪੈਸਾ, ਸ਼ਰਾਬ, ਨਸ਼ੀਲੇ ਪਦਾਰਥ ਜਾਂ ਕਿਸੇ ਕਿਸਮ ਦਾ ਕੋਈ ਲਾਲਚ ਜਾਂ ਧਮਕੀ ਦਿੰਦਾਹੈ, ਤਾਂ ਉਹ ਇਸ ਦੀ ਸ਼ਿਕਾਇਤ ਸੀ-ਵਿਜੀਲ ਐਪ ਜਾਂ ਵੋਟਰ ਹੈਲਪਲਾਈਨ 1950 ‘ਤੇ ਕਰਨ।
ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ
ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।
ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ
ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।
2017 ’ਚ ਕਾਂਗਰਸ ਨੇ ਬਣਾਈ ਸੀ ਸਰਕਾਰ
2017 ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਸਭ ਤੋਂ ਵੱਧ ਸੀਟਾਂ ’ਤੇ ਕਬਜ਼ਾ ਕਰਕੇ ਸੱਤਾ ’ਚ ਆਈ ਸੀ। ਕਾਂਗਰਸ ਨੇ 2017 ’ਚ 77 ਸੀਟਾਂ ਹਾਸਲ ਕੀਤੀਆਂ ਸਨ।
ਕਾਂਗਰਸ : 77
ਆਮ ਆਦਮੀ ਪਾਰਟੀ : 20
ਭਾਜਪਾ : 3
ਸ਼੍ਰੋਮਣੀ ਅਕਾਲੀ ਦਲ : 15
ਹੋਰ : 2
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ