ਪੰਜਾਬ ਵਿਧਾਨ ਸਭਾ ਚੋਣਾਂ : ਪੋਲਿੰਗ ਬੂਥਾਂ ’ਤੇ ਸਖਤ ਸੁਰੱਖਿਆ ਹੇਠ ਵੋਟਿੰਗ ਸ਼ੁਰੂ, ਵੋਟਰਾਂ ’ਚ ਭਾਰੀ ਉਤਸ਼ਾਹ

Punjab assembly Election copy

(Punjab Assembly Elections) ਸੂਬੇ ’ਚ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 10 ਮਾਰਚ ਨੂੰ ਹੋਵੇਗਾ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) 2022 ਲਈ ਵੋਟਰ ਆਪਣੇ ਵੋਟ ਦੀ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ’ਤੇ ਪਹੁੰਚੇ। ਇਸ ਵਾਰ ਲੋਕ ਵੋਟ ਪਾਉਣ ਲਈ ਕਾਫੀ ਉਤਸ਼ਾਹਿਤ ਨਜ਼ਰ ਆਏ। ਸਵੇਰ 8 ਵਜੇ ਤੋਂ ਹੀ ਪੋਲਿੰਗ ਬੂਥਾਂ ’ਚੇ ਲੰਮੀਆਂ ਕਤਾਰਾਂ ਲੱਗ ਗਈਆਂ। ਕਿਸ ਵੀ ਤਰ੍ਹਾਂ ਦੀ ਘਟਨਾ ਨਾਲ ਨਜਿੱਠਣ ਲਈ ਪੋਲਿੰਗ ਬੂਥਾਂ ’ਤੇ ਵੱਡੀ ਗਿਣਤੀ ’ਚ ਪੁਲਿਸ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ। ਲੋਕਾਂ ’ਚ ਇਸ ਵਾਰ ਵੋਟਾਂ ਨੂੰ ਲੈ ਕੇ ਕਾਫੀ ਉਤਸ਼ਾਹ ਹੈ। ਵੋਟ ਪਾਉਣ ਲਈ ਵੱਡੀ ਗਿਣਤੀ ’ਚ ਨੌਜਵਾਨ, ਔਰਤਾਂ, ਬਜ਼ੁਰਗ ਆ ਰਹੇ ਹਨ। ਪੰਜਾਬ ਵਿਧਾਨ ਸਭਾ ਲਈ ਵੋਟਾਂ ਸੇਵੇਰ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ। ਇਨਾਂ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

117 ਸੀਟਾਂ, 1304 ਉਮੀਦਵਾਰ ਮੈਦਾਨ ’ਚ

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਵੋਟਾਂ ਪੈਣਗੀਆਂ। ਇਸ ਦੇ ਲਈ 1,304 ਉਮੀਦਵਾਰਾਂ ਮੈਦਾਨ ’ਚ ਹਨ। ਸੂਬੇ ’ਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਚੋਣ ਲੜ ਰਹੀ ਹਨ।

ਵੈਕਸੀਨ ਸਰਟੀਫਿਕੇਟ ਦੀ ਲੋੜ ਨਹੀਂ ਹੈ

ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ ਕਰੁਣਾ ਰਾਜੂ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੋਟਿੰਗ ਲਈ ਵੈਕਸੀਨ ਸਰਟੀਫਿਕੇਟ ਦਿਖਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟਰ ਕੋਲ ਆਪਣਾ ਵੋਟਰ ਕਾਰਡ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਹੋਣਾ ਚਾਹੀਦਾ ਹੈ ਤਾਂ ਹੀ ਉਹ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਨੇ ਵੈਕਸੀਨ ਸਰਟੀਫਿਕੇਟ ਨੂੰ ਅਫਵਾਹ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ਵਿੱਚ ਕਿਤੇ ਵੀ ਉਨ੍ਹਾਂ ਨੂੰ ਇਸ ਬਾਰੇ ਨਹੀਂ ਪੁੱਛਿਆ ਜਾਵੇਗਾ।

ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਇਨਾਂ ਦਸਤਾਵੇਜ਼ਾਂ ਦੀ ਕਰੋ ਵਰਤੋਂ

ਵੋਟਾਂ ’ਚ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣਾ ਐਪਿਕ ਵੋਟਰ ਸ਼ਨਾਖਤੀ ਕਾਰਡ ਨਹੀਂ ਹੈ ਤਾਂ ਉਹ ਵੋਟਰ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁਕ, ਮਗਨਰੇਗਾ ਕਾਰਡ, ਡਰਾਈਵਿੰਗ ਲਾਇਸੈਂਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਤੇ ਸਮਾਰਟ ਕਾਰਡ ਸਬੰਧਤ ਅਮਲੇ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ