Punjab News: ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਤੋਂ ਵਿਕਾਸ ’ਚ ਬੁਰੀ ਤਰ੍ਹਾਂ ਪੱਛੜਿਆ : ਵਿਜੈ ਰੁਪਾਣੀ

Punjab News
Punjab News: ਪੰਜਾਬ ਦੇਸ਼ ਦੇ ਬਾਕੀ ਸੂਬਿਆਂ ਤੋਂ ਵਿਕਾਸ ’ਚ ਬੁਰੀ ਤਰ੍ਹਾਂ ਪੱਛੜਿਆ : ਵਿਜੈ ਰੁਪਾਣੀ

Punjab News: (ਗੁਰਪ੍ਰੀਤ ਸਿੰਘ) ਬਰਨਾਲਾ। ‘ਆਪ’ ਸਰਕਾਰ ਪੰਜਾਬ ਦੇ ਮਾਮਲਿਆਂ ਨੂੰ ਨਜਿੱਠਣ ’ਚ ਪੂਰੀ ਤਰ੍ਹਾਂ ਫੇਲ ਹੋ ਗਈ ਹੈ ਅਤੇ ਆਪਣੀ ਅਸਫਲਤਾ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾ ਰਹੀ ਹੈ ਇਹ ਪ੍ਰਗਟਾਵਾ ਵਿਜੇ ਰੂਪਾਣੀ ਸਾਬਕਾ ਮੁੱਖ ਮੰਤਰੀ ਗੁਜਰਾਤ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਇੱਥੇ ਜ਼ਿਮਨੀ ਚੋਣ ’ਚ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ’ਚ ਸ਼ਾਮਲ ਹੋਣ ਆਏ ਹੋਏ ਹਨ।

ਇਹ ਵੀ ਪੜ੍ਹੋ: Punjab Governor: ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ’ਚ ਨਾ ਪਾਇਆ ਜਾਵੇ : ਰਾਜਪਾਲ

ਰੂਪਾਣੀ ਨੇ ਕਿਹਾ ਕਿ ਮੰਡੀਆਂ ਵਿੱਚ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਉਹ ਪੰਜਾਬ ਸਰਕਾਰ ਦੀ ਅਣਗਹਿਲੀ ਦਾ ਹੀ ਨਤੀਜਾ ਹੈ ਕਿਉਂਕਿ ਸਮਾਂ ਰਹਿੰਦਿਆਂ ਸਰਕਾਰ ਨੇ ਕੋਈ ਅਗਾਊਂ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਅਜਿਹੀ ਸਥਿਤੀ ਬਣ ਗਈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸਾਰਾ ਦੋਸ਼ ਕੇਂਦਰ ਸਿਰ ਮੜ ਰਹੀ ਹੈ ਜਦੋਂਕਿ ਕੇਂਦਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ 22 ਹਜ਼ਾਰ ਕਰੋੜ ਭੇਜਿਆ ਜਾ ਚੁੱਕਿਆ ਹੈ ਅਤੇ ਹੋਰ ਵੀ ਭੇਜੇ ਜਾਣਗੇ। Punjab News

ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕੌਣ ਚਲਾ ਰਿਹਾ ਹੈ ਅਰਵਿੰਦ ਕੇਜਰੀਵਾਲ ਜਾਂ ਰਾਘਵ ਚੱਢਾ ਇਸ ਬਾਰੇ ਕੋਈ ਨਹੀਂ ਜਾਣਦਾ। ਭਗਵੰਤ ਮਾਨ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ ਅੱਜ ਪੰਜਾਬ ਦੇਸ਼ ਵਿੱਚੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ ਜਦੋਂ ਕਿ ਦੇਸ਼ ਦੇ ਹੋਰਨਾਂ ਸੂਬਿਆਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਚੱਲ ਰਹੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲੀ ਦੇ ਰਾਹ ’ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਅੱਜ ਪੰਜਾਬ ਵਿੱਚ ਨੌਜਵਾਨ, ਕਿਸਾਨ, ਮੁਲਾਜ਼ਮ, ਮਹਿਲਾਵਾਂ ਸਾਰੇ ਵਰਗ ਸਰਕਾਰ ਤੋਂ ਬੁਰੀ ਤਰ੍ਹਾਂ ਖਫਾ ਹਨ ਉਨ੍ਹਾਂ ਇਹ ਵੀ ਆਖਿਆ ਕਿ ਭਾਜਪਾ 2027 ਵਿੱਚ ਪੰਜਾਬ ’ਚ ਸਰਕਾਰ ਬਣਾਵੇਗੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰੇਗੀ ਇਸ ਮੌਕੇ ਉਹਨਾਂ ਨਾਲ ਹੋਰ ਵੀ ਆਗੂ ਮੌਜੂਦ ਸਨ। Punjab News