ਮਣੀਪੁਰ ਹਿੰਸਾ ਦੇ ਵਿਰੋਧ ‘ਚ ਪੰਜਾਬ ਬੰਦ, ਬਾਜ਼ਾਰਾਂ ‘ਚ ਛਾਇਆ ਸੰਨਾਟਾ

Punjab Bandh

ਜਲੰਧਰ। ਮਨੀਪੁਰ ‘ਚ ਹਿੰਸਾ ਖਿਲਾਫ ਅੱਜ ਪੰਜਾਬ ਬੰਦ ਹੈ। ਸੂਬੇ ’ਚ ਲਗਭਗ ਸਾਰੇ ਬਾਜ਼ਾਰ ਬੰਦ ਹਨ। ਸੁਰੱਖਿਆ ਦੇ ਮੱਦੇਨਜ਼ਰ ਥਾਂ-ਥਾਂ ਪੁਲਿਸ ਤਾਇਨਾਤ ਕੀਤੀ ਗਈ ਹੈ। ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ। ਬੰਦ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਇਸ ਦੌਰਾਨ ਹਾਈਵੇਅ ਜਾਮ ਕੀਤੇ ਜਾਣਗੇ। ਬਾਜ਼ਾਰ ਬੰਦ ਰਹਿਣਗੇ। ਸਿਰਫ਼ ਮੈਡੀਕਲ ਸਹੂਲਤਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਬੰਦ ਦੌਰਾਨ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਡਿਊਟੀ ‘ਤੇ ਮੌਜੂਦ ਫੌਜੀ ਵਾਹਨਾਂ ਨੂੰ ਜਾਮ ਵਿੱਚ ਨਹੀਂ ਰੋਕਿਆ ਜਾਵੇਗਾ।  (Punjab Bandh)

ਇਹ ਵੀ ਪੜ੍ਹੋ : Bank Holidays August 2023: 2000 ਦੇ ਨੋਟ ਬਦਲਣ ਲਈ ਬੈਂਕ ਜਾਣ ਤੋਂ ਪਹਿਲਾਂ ਛੁੱਟੀਆਂ ਵੇਖ ਲਓ

ਬੰਦ ਦੇ ਲਿਹਾਜ਼ ਨਾਲ ਜਲੰਧਰ ਸਭ ਤੋਂ ਸੰਵੇਦਨਸ਼ੀਲ ਸ਼ਹਿਰ ਹੈ। ਇਸ ਦੇ ਮੱਦੇਨਜ਼ਰ ਕਪੂਰਥਲਾ ਚੌਕ, ਰਵਿਦਾਸ ਚੌਕ, ਬੀਐਸਐਫ ਚੌਕ, ਨਕੋਦਰ ਚੌਕ ਤੇ ਬੀਐਮਸੀ ਚੌਕ ’ਤੇ ਬੈਰੀਕੇਡਿੰਗ ਕੀਤੀ ਗਈ ਹੈ। ਲੁਧਿਆਣਾ ‘ਚ ਜਲੰਧਰ ਬਾਈਪਾਸ ‘ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here