ਪੰਜਾਬ ਬੰਦ : ਦੁਕਾਨਾਂ ਬੰਦ ਕਰਵਾਉਣ ’ਤੇ ਚੱਲੀ ਗੋਲੀ

(ਵਿੱਕੀ ਕੁਮਾਰ) ਮੋਗਾ। ਮੋਗਾ ਦੇ ਕਸਬਾ ਕੋਟ-ਈਸੇ-ਖਾਂ ਦੇ ਮਸੀਤਾਂ ਰੋਡ ‘ਤੇ ਇਕ ਦੁਕਾਨਦਾਰ ਨੂੰ ਦੁਕਾਨ ਬੰਦ ਕਰਨ ਲਈ ਕਿਹਾ ਤਾਂ ਵਿਵਾਦ ਸ਼ੁਰੂ ਹੋ ਗਿਆ। (Punjab Bandh) ਇਸ ਦੌਰਾਨ ਦੁਕਾਨਦਾਰ ਵੱਲੋਂ ਚਲਾਈ ਗੋਲੀ ਦੌਰਾਨ ਨਿਹੰਗ ਬਲਦੇਵ ਸਿੰਘ ਜ਼ਖ਼ਮੀ ਹੋ ਗਿਆ। ਗੋਲੀ ਲੱਗਣ ਕਾਰਨ ਨਿਹੰਗ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਗੰਭੀਰ ਹਾਲਤ ਵਿਚ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਬਰਨਾਲਾ ਦੀ ਕੁੜੀ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਇਹ ਵਾਰਦਾਤ ਕਿਉਂ ਵਾਪਰੀ ਹੈ, ਇਸ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  Punjab Bandh

LEAVE A REPLY

Please enter your comment!
Please enter your name here