ਪੰਜਾਬ ਇੱਕ ਲੱਖ ਤੋਂ ਵੱਧ ਕੋਰੋਨਾ ਮਾਮਲਿਆਂ ਵਾਲਾ 17ਵਾਂ ਸੂਬਾ ਬਣਿਆ

Punjab Corona

ਸੂਬੇ ‘ਚ ਲਗਾਤਾਰ ਜਾਰੀ ਹੈ ਕੋਰੋਨਾ ਦਾ ਕਹਿਰ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਤੇ ਪੰਜਾਬ ਇੱਕ ਲੱਖ ਤੋਂ ਵੱਧ ਕੋਰੋਨਾ ਮਾਮਲਿਆਂ ਦੇ ਅੰਕੜੇ ਵਾਲਾ ਦੇਸ਼ ਦਾ 17ਵਾਂ ਸੂਬਾ ਬਣ ਗਿਆ ਹੈ।

Corona India

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਦੇ 2123 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰਕੇ, 103,463 ਹੋ ਗਈ ਹੈ। ਇਸ ਦੇ ਨਾਲ ਹੀ ਉਹ ਮਹਾਂਰਾਸ਼ਟਰ, ਆਂਧਰਾ ਪ੍ਰਦੇਸ਼, ਤਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਦਿੱਲੀ, ਪੱਛਮੀ ਬੰਗਾਲ, ਬਿਹਾਰ, ਤੇਲੰਗਾਨਾ, ਓਡੀਸ਼ਾ, ਅਸਾਮ, ਗੁਜਰਾਤ, ਕੇਰਲ, ਰਾਜਸਥਾਨ, ਹਰਿਆਣਾ ਤੇ ਮੱਧ ਪ੍ਰਦੇਸ਼ ਤੋਂ ਬਾਅਦ ਇੱਕ ਲੱਖ ਤੋਂ ਵੱਧ ਕੋਰੋਨਾ ਮਾਮਲਿਆਂ ਵਾਲਾ 17ਵਾਂ ਸੂਬਾ ਬਣ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.