Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Sach Kahoon Punjabi Desk Picture
Published On

ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ

  • ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ ਜਾਰੀ

(ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ (Stamp Paper) ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ : CBSE Board ਨੇ 10ਵੀਂ ਦਾ ਨਤੀਜਾ ਐਲਾਨਿਆ

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ।

15 ਦਿਨਾਂ ਦੇ ਅੰਦਰ ਸਾਰੀਆਂ ਐਨ.ਓ.ਸੀ. ਕੀਤੀਆਂ ਜਾਣਗੀਆਂ ਜਾਰੀ (Stamp Paper)

ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।

Stamp Paper
ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਤੇ ਨੌਜਵਾਨਾਂ ਨੂੰ ਰੁਜ਼ਗਾਰ ਸਾਡੀ ਤਰਜ਼ੀਹ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਉਮੀਦ ਜਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।

About The Author

Related Posts