ਪੰਜਾਬ: ਭਗਵੰਤ ਮਾਨ ਦਾ ਨਸ਼ਿਆਂ ਖਿਲਾਫ ਵੱਡਾ ਪਲੈਨ, ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖਿਲਾਫ ਵੱਡੀ ਯੋਜਨਾ ਤਿਆਰ ਕੀਤੀ ਹੈ। ਅੱਜ ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਹਰੇਕ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਖੁੱਲ੍ਹੇਆਮ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਦੁਖੀ ਹਨ, ਪਹਿਲਾਂ ਠੇਕੇਦਾਰਾ ਨੂੰ ਫੜ ਕੇ ਨਸ਼ਿਆਂ ਦੀ ਚੇਨ ਤੋੜੀ ਜਾਵੇਗੀ, ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਂਗੇ। ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ।
ਕੋਰੋਨਾ ਵਿੱਚ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲਿਆਉਣ ਦੀ ਡਿਊਟੀ ਕਰਦਿਆਂ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ ₹50 ਲੱਖ ਦੀ ਸਹਾਇਤਾ ਬਤੌਰ ਫ੍ਰੰਟਲਾਈਨ ਕੋਰੋਨਾ ਵਾਰੀਅਰ ਦੇਣ ਦੀ ਮੰਗ ਅਸੀਂ ਸਮੇਂ ਦੀ ਸਰਕਾਰ ਤੋਂ ਕੀਤੀ ਸੀ
ਉਸ ਮੰਗ ਨੂੰ ਪੂਰਾ ਕਰਦੇ ਹੋਏ ਵਿੱਤ ਵਿਭਾਗ ਨੂੰ 50ਲੱਖ ਜਾਰੀ ਕਰਨ ਦੇ ਨਿਰਦੇਸ਼ ਦਿੱਤੇ pic.twitter.com/4rVR1Fveaq
— Bhagwant Mann (@BhagwantMann) May 9, 2022
पंजाब के युवाओं को नशे से बाहर लाना सबसे ज़रूरी है। अब पंजाब में ईमानदार सरकार है। नशा बेचने वालों को कोई संरक्षण नहीं होगा। उन पर सख़्त ऐक्शन होगा। आम आदमी पार्टी पूरी शिद्दत से पंजाब के लोगों के साथ मिलके इस समस्या का समाधान करेगी। https://t.co/2UkEQTqXlq
— Arvind Kejriwal (@ArvindKejriwal) May 9, 2022
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਚੋਣ ਵਾਅਦਾ ਪੂਰਾ ਕਰਦੇ ਹੋਏ ਕੋਰੋਨਾ ਯੋਧੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ