ਸਾਬਕਾ ਮੰਤਰੀ ਅਨਿਲ ਜੋਸ਼ੀ ਤੋਂ ਬਾਅਦ ਹੁਣ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਚੁੱਕੇ ਸੁਆਲ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਭਾਜਪਾ ਦੀ ਇਕਾਈ ਦਿੱਲੀ ਦਰਬਾਰ ਵਿੱਚ ਕਿਸਾਨਾਂ ਦੇ ਦਰਦ ਨੂੰ ਸਮਝਾਉਣ ਵਿੱਚ ਨਾਕਾਮ ਰਹੀ ਹੈ। ਇਸ ਦਾ ਨੁਕਸਾਨ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਹੋਣ ਲਗਭਗ ਤੈਅ ਹੈ। ਇਸ ਲਈ ਸਿੱਧੇ ਤੌਰ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵੀ ਜ਼ਿੰਮੇਵਾਰ ਹੈ। ਪੰਜਾਬ ਭਾਜਪਾ ’ਤੇ ਹਮਲਾ ਇਹ ਕਿਸੇ ਵਿਰੋਧੀ ਪਾਰਟੀ ਨੇ ਨਹੀਂ ਸਗੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਕੀਤਾ ਹੈ। ਮਾਸਟਰ ਮੋਹਨ ਲਾਲ ਤੋਂ ਪਹਿਲਾਂ ਪੰਜਾਬ ਭਾਜਪਾ ’ਤੇ ਸੁਆਲ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਸੁਆਲ ਚੁੱਕੇ ਸਨ।
ਮਾਸਟਰ ਮੋਹਨ ਲਾਲ ਦਾ ਕਹਿਣਾ ਹੈ ਕਿ ਪੰਜਾਬ ਭਾਜਪਾ ਨੂੰ ਦਿੱਲੀ ਜਾ ਕੇ ਸਾਰੇ ਮਾਮਲੇ ਨੂੰ ਸਮਝਾਉਣਾ ਚਾਹੀਦਾ ਸੀ ਪਰ ਪੰਜਾਬ ਭਾਜਪਾ ਦੇ ਅਹੁਦੇਦਾਰਾਂ ਨੇ ਕੁਝ ਵੀ ਨਹੀਂ ਕੀਤਾ ਹੈ, ਜਿਸ ਕਾਰਨ ਹੀ ਇਹ ਸਥਿਤੀ ਬਣੀ ਹੈ। ਪੰਜਾਬ ਭਾਜਪਾ ਦੇ ਅਹੁਦੇਦਾਰਾਂ ਪਹਿਲਾਂ ਕਿਸਾਨਾਂ ਨੂੰ ਕੇਂਦਰੀ ਕਾਨੂੰਨਾਂ ਦੇ ਫਾਇਦੇ ਨਹੀਂ ਸਮਝਾ ਸਕੇ ਤਾਂ ਹੁਣ ਦਿੱਲੀ ਵਿਖੇ ਭਾਜਪਾ ਹਾਈ ਕਮਾਨ ਨੂੰ ਕਿਸਾਨਾਂ ਦੇ ਦਰਦ ਨੂੰ ਸਮਝਾਉਣ ਵਿੱਚ ਨਾਕਾਮੀ ਹਾਸਲ ਕੀਤੀ ਹੈ , ਜਿਸ ਕਾਰਨ ਹੀ ਸਥਿਤੀ ਕਾਫ਼ੀ ਜਿਆਦਾ ਖਰਾਬ ਹੁੰਦੀ ਨਜ਼ਰ ਆ ਰਹੀ ਹੈ।
ਪੰਜਾਬ ਵਿਧਾਨ ਸਭਾ ਦੀਆਂ 2022 ਵਿੱਚ ਹੋਣ ਵਾਲੀ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਦਾ ਨੁਕਸਾਨ ਹੋਣਾ ਤੈਅ ਹੈ, ਇਸ ਲਈ ਹੁਣ ਹੀ ਇਸ ਮਾਮਲੇ ਵਿੱਚ ਕੁਝ ਕਰ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੀ ਪੰਜਾਬ ਭਾਜਪਾ ਦੀ ਟੀਮ ’ਤੇ ਸੁਆਲ ਚੁੱਕਦੇ ਹੋਏ ਉਨ੍ਹਾਂ ਨੂੰ ਤਾਂ ਅਲਟੀਮੇਟਮ ਤੱਕ ਦੇ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੁਝ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਖ਼ੁਦ ਅੱਗੇ ਆ ਕੇ ਇਸ ਮਾਮਲੇ ਵਿੱਚ ਕੁਝ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।