ਸਾਡੇ ਨਾਲ ਸ਼ਾਮਲ

Follow us

10.5 C
Chandigarh
Wednesday, January 21, 2026
More
    Home Breaking News Punjab BJP: ਹ...

    Punjab BJP: ਹਲਕਾ ਅਮਲੋਹ ਤੋਂ ਵੱਡੀ ਗਿਣਤੀ ’ਚ ਲੋਕ ਭਾਜਪਾ ’ਚ ਸ਼ਾਮਲ

    Punjab BJP
    ਅਮਲੋਹ :ਭਾਜਪਾ ਦੇ ਸੂਬਾ ਸਕੱਤਰ ਤੇ ਹਲਕਾ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ, ਨਾਲ ਡਾ. ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਅਮਲੋਹ ਤੇ ਹੋਰ। ਤਸਵੀਰ: ਅਨਿਲ ਲੁਟਾਵਾ

    ਕੇਂਦਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕ ਭਾਜਪਾ ਨਾਲ ਜੁੜ ਰਹੇ ਹਨ : ਕੰਵਰਵੀਰ ਟੌਹੜਾ

    Punjab BJP: (ਅਨਿਲ ਲੁਟਾਵਾ) ਅਮਲੋਹ। ਭਾਜਪਾ ਦੇ ਸੂਬਾ ਸਕੱਤਰ,ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਦੀ ਰਹਿਨੁਮਾਈ ਅਤੇ ਬਲਾਕ ਪ੍ਧਾਨ ਅਮਲੋਹ ਡਾ.ਹਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਬਲਾਕ ਪ੍ਰਧਾਨ ਸਮਸ਼ਪੁਰ ਦੀ ਪ੍ਰੇਰਨਾ ਸਦਕਾ ਪਿੰਡ ਤੰਗਰਾਲਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਜਿਨ੍ਹਾਂ ਦਾ ਹਲਕਾ ਇੰਚਾਰਜ ਇੰਜੀ. ਟੌਹੜਾ ਵਲੋਂ ਸਵਾਗਤ ਕੀਤਾ ਗਿਆ।

    ਇਹ ਵੀ ਪੜ੍ਹੋ: Fard Kender Punjab: ਪੰਜਾਬ ’ਚ ਫਰਦ ਲੈਣ ਵਾਲਿਆਂ ਲਈ ਚੰਗੀ ਖ਼ਬਰ, ਹੁਣ ਖੱਜਲ ਖੁਆਰੀ ਹੋਵੇਗੀ ਖਤਮ

    ਇਸ ਮੌਕੇ ਇੰਜੀ. ਟੌਹੜਾ ਨੇ ਦੱਸਿਆ ਕਿ ਅੱਜ ਭਾਜਪਾ ਨੂੰ ਹਲਕਾ ਅਮਲੋਹ ਅੰਦਰ ਲੋਕਾਂ ਦਾ ਵੱਡਾ ਸਮਰਥਨ ਮਿਲਿਆ ਹੈ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੀ ਹੈ ਅਤੇ ਲੋਕ ਕੇਂਦਰ ਦੀ ਮੋਦੀ ਸਰਕਾਰ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।

    ਪੰਜਾਬ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ | Punjab BJP

    ਇੰਜੀ. ਟੌਹੜਾ ਨੇ ਦੱਸਿਆ ਕਿ ਅੱਜ ਸਰੂਪ ਸਿੰਘ ਸਾਬਕਾ ਸਰਪੰਚ,ਅਵਤਾਰ ਸਿੰਘ, ਮਨਪ੍ਰੀਤ ਸਿੰਘ, ਤਰਸੇਮ ਸਿੰਘ, ਵੀਰਪਾਲ ਸਿੰਘ, ਕੁਲਦੀਪ ਸਿੰਘ, ਗੁਰਕਰਨ ਸਿੰਘ, ਬਲਜਿੰਦਰ ਸਿੰਘ,ਪ੍ਰੇਮ ਸਿੰਘ, ਕੁਲਵਿੰਦਰ ਸਿੰਘ, ਰਾਜਵੀਰ ਸਿੰਘ, ਮਨਪ੍ਰੀਤ ਸਿੰਘ, ਸਤਰਾਮ ਸਿੰਘ, ਕਾਲਾ, ਰੂਬੀ, ਗੁਰਮੁਖ ਸਿੰਘ, ਸੁੱਖਾ, ਗਗਨਦੀਪ ਸਿੰਘ, ਗੁਰੀ, ਸਿਮਰਨ ਸਿੰਘ, ਤਰਣਵੀਰ ਸਿੰਘ ਅਤੇ ਰਿੰਕੂ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਹਲਕਾ ਅਮਲੋਹ ਤੋਂ ਲੋਕ ਭਾਜਪਾ ਵਿਚ ਸ਼ਿਰਕਤ ਕਰਨਗੇ । ਉਨ੍ਹਾਂ ਕਿਹਾ ਕਿ ‘ਆਪ’ ਦੀ ਪੰਜਾਬ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਅਤੇ ਝੂਠ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਚੱਲਦਾ ਕਰਨਗੇ। ਇਸ ਮੌਕੇ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ। Punjab BJP