8th Result : ਨਤੀਜਾ 97% ਰਿਹਾ
8th Result : (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਹੈ। ਇਸ ਪ੍ਰੀਖਿਆ ਵਿੱਚ 10,471 ਸਕੂਲਾਂ ਦੇ ਕੁੱਲ 2,90,471 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚੋਂ 2,82,627 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਪਾਸ ਪ੍ਰਤੀਸ਼ਤਤਾ 97.30 ਪ੍ਰਤੀਸ਼ਤ ਰਹੀ। ਹੁਸ਼ਿਆਰਪੁਰ ਦੀ ਪੁਨੀਤ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਟਾਪਰ ਵਜੋਂ ਉੱਭਰੀ, ਜਦੋਂ ਕਿ ਬਾਕੀ ਦੋ ਪੁਜੀਸ਼ਨਾਂ ਕੁੜੀਆਂ ਨੇ ਹਾਸਲ ਕੀਤੀਆਂ।
ਇਹ ਵੀ ਪੜ੍ਹੋ: FEMA Case: ਪੰਜਾਬ ਦੇ ਕਾਂਗਰਸੀ ਨੇਤਾ ਖਿਲਾਫ਼ ED ਦਾ ਵੱਡਾ Action, ਕਰੋੜਾਂ ਦੀ ਜਾਇਦਾਦ ਜ਼ਬਤ
ਨਤੀਜਾ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਉਹ ਵਿਦਿਆਰਥੀ ਜੋ ਪ੍ਰਮੋਟ ਨਹੀਂ ਹੋ ਸਕੇ। ਉਨ੍ਹਾਂ ਲਈ ਕੰਪਾਰਟਮੈਂਟਲ ਪ੍ਰੀਖਿਆ ਜੂਨ 2025 ਵਿੱਚ ਲਈ ਜਾਵੇਗੀ, ਜਿਸ ਲਈ ਸਬੰਧਤ ਵਿਦਿਆਰਥੀ ਵੱਖਰੇ ਤੌਰ ‘ਤੇ ਅਰਜ਼ੀ ਫਾਰਮ ਭਰਨਗੇ। 8th Result