ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੈਡਿੰਗ ਪਈਆਂ ਮੰਗਾਂ ਦੇ ਨਿਪਟਾਰੇ ਸੰਬੰਧੀ ਪੰਜਾਬ ਦਾ ਬਜਟ ਨਿਕਲਿਆ ਖਾਲੀ

ddf

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪੈਡਿੰਗ ਪਈਆਂ ਮੰਗਾਂ ਦੇ ਨਿਪਟਾਰੇ ਸੰਬੰਧੀ ਪੰਜਾਬ ਦਾ ਬਜਟ ਨਿਕਲਿਆ ਖਾਲੀ

(ਸੁਭਾਸ਼ ਸ਼ਰਮਾ) ਕੋਟਕਪੂਰਾ। ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਏ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਪਈ ਹੈ ਕਿਉਂਕਿ ਇਸ ਬਜਟ ਵਿੱਚ ਠੇਕਾ ਅਧਾਰਿਤ ਕੰਮ ਕਰਦੇ 36000 ਕਰਮਚਾਰੀਆਂ ਨੂੰ ਪੱਕੇ ਕਰਨ ਦਾ ਕੀਤਾ ਗਿਆ ਵਾਅਦਾ ਪਿਛਲੀਆਂ ਹੁਕਮਰਾਨ ਸਰਕਾਰ ਵੀ ਕਰ ਚੁੱਕੀਆਂ ਹਨ। ਸੂਬਾਈ ਮੂਲਾਜ਼ਮ ਆਗੂ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਪ੍ਰੇਮ ਚਾਵਲਾ ਨੇ ਦੱਸਿਆ ਕਿ ਕਿਸੇ ਵੀ ਸਰਕਾਰ ਵੱਲੋਂ ਕੀਤੇ ਯਤਨਾਂ ਨੂੰ ਅਜੇ ਤੱਕ ਬੂਰ ਨਹੀਂ ਪਿਆ।

ਇਸ ਬਜਟ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲਮਕ ਅਵਸਥਾ ਵਿੱਚ ਪਈਆਂ ਮਹਿੰਗਾਈ ਭੱਤੇ ਦੀਆਂ ਦੋ ਕਿਸ਼ਤਾਂ , ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਰਹਿੰਦਾ ਬਕਾਇਆ ਦੇਣਾ ਅਤੇ ਕਾਂਗਰਸ ਸਰਕਾਰ ਵੱਲੋਂ ਰੇਸ਼ਨੇਲਾਈਜੇਸ਼ਨ ਦੇ ਨਾਂਅ ’ਤੇ ਬੰਦ ਕੀਤੇ ਗਏ 37 ਭੱਤੇ ਬਹਾਲ ਕਰਨ ਦਾ ਕੋਈ ਜ਼ਿਕਰ ਨਹੀਂ ਹੈ । ਇਸ ਬਜਟ ਵਿੱਚ ਅੰਕੜਿਆਂ ਦੀ ਸੋਧ ਕਰਨ ਤੋਂ ਸਿਵਾਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਹੋਰ ਕੁੱਝ ਵੀ ਨਵਾਂ ਨਹੀਂ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ