ਪੰਜਾਬ ਬਜਟ : ਸਕੂਲ ਤੇ ਸਿੱਖਿਆ ਲਈ 16 ਫੀਸਦੀ ਜਿਆਦਾ ਬਜਟ

ਪੰਜਾਬ ਬਜਟ : ਸਕੂਲ ਤੇ ਸਿੱਖਿਆ ਲਈ 16 ਫੀਸਦੀ ਜਿਆਦਾ ਬਜਟ

ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿੱਚ ਪੇਸ਼ ਕਰ ਰਹੇ ਹਨ। ਚੀਮਾ ਨੇ 2022-23 ਦਾ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਸਾਲ 2021-22 ਨਾਲੋਂ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 66 ਹਜ਼ਾਰ 440 ਕਰੋੜ ਰੁਪਏ ਦਾ ਸਥਾਈ ਖਰਚਾ ਹੈ।

ਜਿਸ ਵਿੱਚ ਤਨਖਾਹ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਲ ਹਨ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11.10 ਫੀਸਦੀ ਦਾ ਵਾਧਾ ਹੈ। ਜਿਸ ਲਈ ਉਨ੍ਹਾਂ ਵਿਰਾਸਤੀ ਕਰਜ਼ੇ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਅਤੇ ਕਰਜ਼ਿਆਂ ਦੀ ਅਦਾਇਗੀ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ 10,978 ਕਰੋੜ ਰੁਪਏ ਦਾ ਪੂੰਜੀਗਤ ਖਰਚ ਰੱਖਿਆ ਗਿਆ ਹੈ। ਜਿਸ ਵਿੱਚ ਪਿਛਲੀ ਵਾਰ ਦੇ ਮੁਕਾਬਲੇ 9 ਫੀਸਦੀ ਦਾ ਵਾਧਾ ਹੋਇਆ ਹੈ। ਇਸ ਨਾਲ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here