ਸਕੂਲੀ ਸਿੱਖਿਆ ਦੇ ਨਾਲ ਮੈਡੀਕਲ-ਤਕਨੀਕੀ ਸਿੱਖਿਆ ਦਾ ਬਜਟ ਵਧਿਆ, ਪੜ੍ਹੋ ਤਾਜਾ Update

Punjab Budget Live: 

ਚੰਡੀਗੜ੍ਹ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ਵਿੱਚ ਪੇਸ਼ ਕਰ ਰਹੇ ਹਨ। ਚੀਮਾ ਨੇ 2022-23 ਦਾ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਸਾਲ 2021-22 ਨਾਲੋਂ 14 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 66 ਹਜ਼ਾਰ 440 ਕਰੋੜ ਰੁਪਏ ਦਾ ਸਥਾਈ ਖਰਚਾ ਹੈ। ਜਿਸ ਵਿੱਚ ਤਨਖਾਹ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਲ ਹਨ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11.10 ਫੀਸਦੀ ਦਾ ਵਾਧਾ ਹੈ।

ਬਜਟ ਅੱਪਡੇਟ

  • ਸਿੱਖਿਆ ਲਈ, 2022-23 ਵਿੱਚ, ਸਕੂਲ ਅਤੇ ਉੱਚ ਸਿੱਖਿਆ ਲਈ ਪਿਛਲੇ ਸਾਲ ਦੇ ਮੁਕਾਬਲੇ 16 ਫੀਸਦੀ ਵੱਧ ਬਜਟ ਰੱਖਿਆ ਗਿਆ ਹੈ।
  • ਤਕਨੀਕੀ ਸਿੱਖਿਆ ਵਿੱਚ 45 ਫੀਸਦੀ ਦਾ ਵਾਧਾ ਹੋਇਆ ਹੈ।
  • ਮੈਡੀਕਲ ਸਿੱਖਿਆ ਵਿੱਚ 57 ਫੀਸਦੀ ਦਾ ਵਾਧਾ ਕੀਤਾ ਗਿਆ ਹੈ।
  • ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਟੇਟ ਮੈਨੇਜਰ ਦੀ ਤਾਇਨਾਤੀ ਕੀਤੀ ਜਾਵੇਗੀ। ਸਕੂਲ ਦੇ ਅਧਿਆਪਕ ਅਤੇ ਪਿ੍ਰੰਸੀਪਲ ਹੀ ਪੜ੍ਹਾਈ ਕਰਨਗੇ। ਇਸ ਲਈ 123 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।¿;
  • ਅਧਿਆਪਕਾਂ, ਸਕੂਲ ਮੁਖੀਆਂ, ਵਿਦਿਅਕ ਪ੍ਰਸ਼ਾਸਕਾਂ ਲਈ ਸਿਖਲਾਈ ਪ੍ਰੋਗਰਾਮਾਂ ਅਤੇ ਸਮਰੱਥਾ ਨਿਰਮਾਣ ਲਈ ਦੇਸ਼ ਅਤੇ ਵਿਦੇਸ਼ ਵਿੱਚ ਛੋਟੀ ਅਤੇ ਦਰਮਿਆਨੀ ਮਿਆਦ ਦੇ ਕੋਰਸ ਕਰਵਾਏ ਜਾਣਗੇ। ਇਸ ਲਈ 30 ਕਰੋੜ ਰੁਪਏ ਰੱਖੇ ਗਏ ਹਨ।
  • ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਲਈ 100 ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਜਿੱਥੇ ਪ੍ਰੀ ਪ੍ਰਾਇਮਰੀ ਤੋਂ 12ਵੀਂ ਤੱਕ ਡਿਜੀਟਲ ਕਲਾਸਰੂਮ, ਲੈਬ, ਟ੍ਰੈਂਡ ਸਟਾਫ਼ ਹੋਵੇਗਾ। ਸਕੂਲ ਆਫ ਐਮੀਨੈਂਸ ਲਈ 200 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।¿;
    ਸਰਕਾਰੀ ਸਕੂਲਾਂ ਵਿੱਚ ਆਧੁਨਿਕ ਕਲਾਸਰੂਮਾਂ ਲਈ 500 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
  • ਸਰਕਾਰੀ ਸਕੂਲਾਂ ਦੀ ਛੱਤ ’ਤੇ ਸੋਲਰ ਸਿਸਟਮ ਲਗਾਏ ਜਾਣਗੇ। ਇਸ ਵੇਲੇ 19176 ਸਕੂਲਾਂ ਵਿੱਚੋਂ 3596 ਸਕੂਲਾਂ ਵਿੱਚ ਲੱਗੇ ਹੋਏ ਹਨ। ਇਸ ਸਾਲ ਬਾਕੀ ਸਕੂਲਾਂ ਵਿੱਚ 100 ਕਰੋੜ ਦੀ ਲਾਗਤ ਨਾਲ ਸੋਲਰ ਸਿਸਟਮ ਲਗਾਏ ਜਾਣਗੇ।

  • ਸਰਕਾਰੀ ਸਕੂਲਾਂ ਵਿੱਚ ਚਾਰਦੀਵਾਰੀ ਸਮੇਤ ਬੁਨਿਆਦੀ ਢਾਂਚੇ ਲਈ 2728 ਪੇਂਡੂ ਅਤੇ 212 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਨਹੀਂ ਹੈ।
  • 2310 ਪੇਂਡੂ ਅਤੇ 93 ਸ਼ਹਿਰੀ ਸਕੂਲਾਂ ਵਿੱਚ ਚਾਰਦੀਵਾਰੀ ਟੁੱਟੀ ਹੋਈ ਹੈ।
  • ਹਰ ਜ਼ਿਲ੍ਹੇ ਵਿੱਚ ਅਤਿ-ਆਧੁਨਿਕ ਸਕੂਲਾਂ ਦੇ ਬੁਨਿਆਦੀ ਢਾਂਚੇ ਲਈ ਬਜਟ ਵਿੱਚ 424 ਕਰੋੜ ਰੁਪਏ ਰੱਖੇ ਗਏ ਹਨ।¿;
    ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀ ਮਿਲੇਗੀ। ਇਸ ਲਈ 23 ਕਰੋੜ ਰੁਪਏ ਰੱਖੇ ਗਏ ਹਨ।
  • 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਹਰੇਕ ਵਿਦਿਆਰਥੀ ਨੂੰ 2000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਲਈ 50 ਕਰੋੜ ਦਾ ਬਜਟ ਰੱਖਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ