ਸਾਡੇ ਨਾਲ ਸ਼ਾਮਲ

Follow us

10.5 C
Chandigarh
Wednesday, January 21, 2026
More
    Home Breaking News ਬਜ਼ਟ ਇਜਲਾਸ ਦੇ ...

    ਬਜ਼ਟ ਇਜਲਾਸ ਦੇ ਆਖਰੀ ਦਿਨ ਵੀ ਅੰਦਰ ਤੇ ਬਾਹਰ ਹੰਗਾਮਾ, ਪਵਨ ਟੀਨੂੰ ਦੇ ਬੋਲ ਵਿਗੜੇ

    Punjab Budget

    ‘ਆਪ’ ਤੇ ਅਕਾਲੀਆਂ ਘੇਰੀ ਕਾਂਗਰਸ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ‘ਚ ਬੁੱਧਵਾਰ ਨੂੰ ਬਜਟ ਇਜਲਾਸ Punjab Budget ਦੇ ਆਖਰੀ ਦਿਨ ਵੀ ਸਦਨ ਦੇ ਬਾਹਰ ਵਿਰੋਧੀਆਂ ਵੱਲੋਂ ਕਾਂਗਰਸ ਖਿਲਾਫ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ‘ਆਪ’ ਨੇ ਦੋਹਾਂ ਪਾਰਟੀਆਂ ‘ਤੇ ਆਪਸ ‘ਚ ਮਿਲੀ-ਭੁਗਤ ਦੇ ਦੋਸ਼ ਲਾਏ ਹਨ। ‘ਆਪ’ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ 28 ਫਰਵਰੀ ਨੂੰ ਪੇਸ਼ ਕੀਤੇ ਗਏ ਸਾਲ 2020-21 ਦੇ ਬਜਟ ਨੂੰ ਖੋਖਲਾ ਤੇ ਆਧਾਰਹੀਣ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਹਾਂ ਪਾਰਟੀਆਂ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਬੈਂਸ ਵਲੋਂ ਵੀ ਲੈਂਡ ਮਾਫੀਆ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

    ਸਦਨ ਵਿੱਚ ਪਵਨ ਟੀਨੂੰ ਨੇ ਬੋਲੇ ਮੰਦੇ ਬੋਲ

    ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕ ਪਵਨ ਕੁਮਾਰ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਟੇਬਲ ‘ਤੇ ਜਾ ਕੇ ਮੰਦੇ ਸ਼ਬਦਾਂ ਦੀ ਵਰਤੋਂ ਕੀਤੀ। ਇਸ ਦੇ ਵਿਰੋਧ ਵਿੱਚ ਕਾਂਗਰਸੀ ਵਿਧਾਇਕਾਂ ਨੇ ਉਸ ਦੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

    • ਬ੍ਰਹਮ ਮਹਿੰਦਰਾ ਨੇ ਟੀਨੂੰ ਖ਼ਿਲਾਫ਼ ਪ੍ਰਸਤਾਵ ਪੇਸ਼ ਕੀਤਾ ਕਿ ਇਹ ਮਾਮਲਾ ਵਿਸ਼ੇਸ ਅਧਿਕਾਰ ਕਮੇਟੀ ਨੂੰ ਸੌਂਪਿਆ ਜਾਵੇ।
    • ਸਪੀਕਰ ਵੱਲੋਂ ਮਾਮਲਾ ਕਮੇਟੀ ਨੂੰ ਸੌਂਪ ਦਿੱਤਾ ਗਿਆ।
    • ਇਸ ਤੋਂ ਬਾਅਦ ਪਵਨ ਕੁਮਾਰ ਟੀਨੂੰ ਖ਼ਿਲਾਫ਼ ਸਦਨ ‘ਚ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਮਤਾ ਪਾਸ ਕਰ ਦਿੱਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here