Punjab bypolls results: ਨਤੀਜਿਆਂ ਦੌਰਾਨ ਮੁੱਖ ਮੰਤਰੀ ਮਾਨ ਦਾ ਆਇਆ ਬਿਆਨ, ਪੜ੍ਹੋ ਪੰਜਾਬੀਆਂ ਲਈ ਕੀ ਕਿਹਾ…

Punjab bypolls results
Punjab bypolls results: ਨਤੀਜਿਆਂ ਦੌਰਾਨ ਮੁੱਖ ਮੰਤਰੀ ਮਾਨ ਦਾ ਆਇਆ ਬਿਆਨ, ਪੜ੍ਹੋ ਪੰਜਾਬੀਆਂ ਲਈ ਕੀ ਕਿਹਾ...

Punjab bypolls results: ਚੰਡੀਗੜ੍ਹ। ਪੰਜਾਬ ’ਚ ਚਾਰ ਵਿਧਾਨ ਸਭਾ ਸੀਟਾਂ ਦੇ ਚੋਣ ਨਤੀਜਿਆਂ ਦੌਰਾਨ ਮੁੱਖ ਮੰਤਰੀ ਮਾਨ ਨੇ ਐਕਸ ’ਤੇ ਪੋਸਟ ਪਾ ਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਅਕਾਊਂਟ ’ਤੇ ਲਿਖਿਆ ਹੈ ਕਿ ਜ਼ਿਮਨੀ ਚੋਣਾਂ ‘ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। @ArvindKejriwal ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।

ਇਸ ਤਰ੍ਹਾਂ ਰਹੇ ਅੱਜ ਦੇ ਚੋਣ ਨਤੀਜੇ | Punjab bypolls results

ਚੰਡੀਗੜ੍ਹ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਇਸ ਦੌਰਾਨ ਤਿੰਨ ਸੀਟਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਦੱਸ ਦਈਏ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਤੇ ਜ਼ਿਲ੍ਹਾ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਲਈ ਹੈ। ਇਸੇ ਤਰ੍ਹਾਂ ਬਰਨਾਲਾ ਤੋਂ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਜੇਤੂ ਰਹੇ ਹਨ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਅਜੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਜਿਸ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਅੱਗੇ ਚੱਲ ਰਹੇ ਹਨ। Punjab bypolls