ਪੰਜਾਬ ਕੈਬਨਿਟ ਵੱਲੋਂ 160 ਅਸਿਸਟੈਂਟ ਪ੍ਰੋਫੈਸਰ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਲਈ ਦਿੱਤੀ ਮਨਜ਼ੂਰੀ

9 ਫਾਸਟ ਟਰੈਕਟ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਮਨਜ਼ੂਰ

(ਸੱਚ ਕਹੂੰ ਨਿਊਜ਼), ਚੰਡੀਗੜ੍ਹ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੋਈ ਪੰਜਾਬ ਕੈਬਨਿਟ ’ਚ 160 ਐਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦਾ ਫੈਸਲਾ ਕੀਤਾ ਗਿਆ ਐਸ. ਬੀ. ਐਸ. ਨਗਰ ’ਚ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ’ਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਲਈ ਪੰਜਾਬ ਕੈਬਨਿਟ ਵੱਲੋਂ ਅੱਜ ਇਨ੍ਹਾਂ ਕਾਲਜਾਂ ’ਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਇਸ ਤੋਂ ਇਲਾਵਾ ਪੋਕਸ਼ੋ ਤੇ ਦੁਰਾਚਾਰ ਦੇ ਮਾਮਲਿਆਂ ਲਈ 117 ਅਸਾਮੀਆਂ ਨਾਲ 9 ਫਾਸਟ ਟਰੈਕਟ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਮਨਜ਼ੂਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ