Punjab Cabinet: ਲਾਲਜੀਤ ਭੁੱਲਰ ਨੂੰ ਹਟਾਉਣ ਤੋਂ ਬਾਅਦ ਦੋਵੇਂ ਵਿਭਾਗ ਕੀਤਾ ਗਏ ਮੰਤਰੀਆਂ ਨੂੰ ਅਲਾਟ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਹਟਾਉਣ ਤੋਂ ਬਾਅਦ ਖ਼ਾਲੀ ਹੋਏ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ 2 ਕੈਬਨਿਟ ਮੰਤਰੀਆਂ ਨੂੰ ਅਲਾਟ ਕਰ ਦਿੱਤੇ ਗਏ ਹਨ ਤਾਜ਼ਾ ਆਦੇਸ਼ਾਂ ਅਨੁਸਾਰ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ ਕੋਲ ਖ਼ਜਾਨਾ, ਕਰ ਤੇ ਆਬਕਾਰੀ, ਪ੍ਰੋਗਰਾਮ ਲਾਗੂ ਕਰਨ ਅਤੇ ਯੋਜਨਾਬੰਦੀ ਵਿਭਾਗ ਸਨ। ਹੁਣ ਉਨ੍ਹਾਂ ਕੋਲ ਟਰਾਂਸਪੋਰਟ ਵਿਭਾਗ ਦੇ ਨਾਲ ਕੁੱਲ 5 ਵਿਭਾਗ ਹੋ ਗਏ ਹਨ। ਇਸ ਨਾਲ ਹੀ ਡਾ. ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਦਿੱਤਾ ਗਿਆ ਹੈ ਅਤੇ ਉਨ੍ਹਾਂ ਕੋਲ ਪਹਿਲਾਂ ਸੰਸਦੀ ਕਾਜ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਸੀ। ਡਾ. ਰਵਜੋਤ ਸਿੰਘ ਕੋਲ ਹੁਣ ਕੁਲ ਤਿੰਨ ਵਿਭਾਗ ਹੋਣਗੇ।
Read Also : ਲਸਾੜਾ ਡਰੇਨ ‘ਚ ਪਾੜ ਪਿਆ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ‘ਚ ਡੁੱਬੀ














