ਪੰਜਾਬ ਕੈਬਨਿਟ ਨੇ ਲਿਆ ਫੈਸਲਾ ਹੁਣ RDF ਦਾ ਪੈਸਾ ਹੁਣ ਪਿੰਡਾਂ ਤੇ ਮੰਡੀਆਂ ਦੇ ਵਿਕਾਸ ‘ਤੇ ਹੋਵੇਗਾ ਖਰਚ 

bagwant maan, Punjab AAP MLA

ਪੰਜਾਬ ਕੈਬਨਿਟ (Punjab Cabinet) ਨੇ ਲਿਆ ਫੈਸਲਾ ਹੁਣ RDF ਦਾ ਪੈਸਾ ਹੁਣ ਪਿੰਡਾਂ ਤੇ ਮੰਡੀਆਂ ਦੇ ਵਿਕਾਸ ‘ਤੇ ਹੋਵੇਗਾ ਖਰਚ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਕੇਂਦਰ ਦੀ ਸ਼ਰਤ ਅਨੁਸਾਰ ਆਰਡੀਐਫ ਫੰਡ ਸਿਰਫ਼ ਪੇਂਡੂ ਵਿਕਾਸ ’ਤੇ ਖਰਚ ਕਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਸਰਕਾਰ ਪਹਿਲਾਂ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੋੜਨ ‘ਤੇ ਖਰਚ ਕਰ ਰਹੀ ਸੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕੇਂਦਰ ਸਰਕਾਰ ਦੀ ਸ਼ਰਤ ਮੰਨ ਲਈ ਗਈ ਹੈ ਅਤੇ ਪੇਂਡੂ ਵਿਕਾਸ ਫੰਡ ਐਕਟ ਵਿੱਚ ਸੋਧ ਕੀਤੀ ਗਈ ਹੈ। ਹੁਣ ਇਹ ਪੈਸਾ ਪੇਂਡੂ ਵਿਕਾਸ ‘ਤੇ ਖਰਚ ਕੀਤਾ ਜਾਵੇਗਾ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਆਰ.ਡੀ.ਐਫ. ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ 1100 ਕਰੋੜ ਰੁਪਏ ਦੇ ਆਰਡੀਐਫ ਫੰਡ ਨੂੰ ਰੋਕ ਦਿੱਤਾ ਗਿਆ ਸੀ ਅਤੇ ਇਤਰਾਜ਼ ਕੀਤਾ ਗਿਆ ਸੀ ਕਿ ਸਰਕਾਰ ਦਾ ਪੇਂਡੂ ਵਿਕਾਸ ਦਾ ਪੈਸਾ ਪੇਂਡੂ ਵਿਕਾਸ ’ਤੇ ਹੀ ਖਰਚਿਆ ਜਾਵੇਗਾ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਬਾਦਲ ਅਤੇ ਕੈਪਟਨ ਸਰਕਾਰ ਵਿੱਚ ਪੇਂਡੂ ਵਿਕਾਸ ਫੰਡ ਦੀ ਦੁਰਵਰਤੋਂ ਹੁੰਦੀ ਰਹੀ ਹੈ। ਹੁਣ ਇਹ ਪੈਸਾ ਮੰਡੀਆਂ ‘ਤੇ ਖਰਚ ਕੀਤਾ ਜਾਵੇਗਾ। ਐਕਟ ਪਾਸ ਹੋਣ ਤੋਂ ਬਾਅਦ ਇਹ ਪੈਸਾ ਪੰਜਾਬ ਨੂੰ ਜਾਰੀ ਕਰ ਦਿੱਤਾ ਜਾਵੇਗਾ। ਸਾਰਾ ਪੈਸਾ ਕਿਸਾਨਾਂ ਲਈ ਖਰਚਿਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਹਨ, ਉਹ ਪੂਰੇ ਕੀਤੇ ਜਾਣਗੇ। ਸਰਕਾਰ ਬਣੀ ਨੂੰ ਇੱਕ ਮਹੀਨਾ ਹੀ ਹੋਇਆ ਹੈ, ਕੁਝ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਸਮਾਂ ਲੱਗ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ