ਪੰਜਾਬ ਕੈਬਨਿਟ ਦੀ ਮੀਟਿੰਗ 13 ਅਪਰੈਲ ਨੂੰ, ਲਏ ਜਾ ਸਕਦੇ ਹਨ ਸਖਤ ਫੈਸਲੇ

bagwant maan, Punjab AAP MLA

ਲਏ ਜਾ ਸਕਦੇ ਹਨ ਸਖਤ ਫੈਸਲੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਕੈਬਨਿਟ ਦੀ ਮੀਟਿੰਗ 13 ਅਪਰੈਲ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਹਿਮ ਫੈਸਲੇ ਲੈਣਗੇ। ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਕਿ ਪੰਜਾਬ ’ਚ ਲਗਾਤਾਰ ਹੋ ਰਹੇ ਕਤਲਾਂ ਕਾਰਨ ਮਾਹੌਲ ਤਣਾਅ ਪੂਰਨ ਬਣਿਆ ਹੈ ਤੇ ਵਿਰੋਧੀ ਪਾਰਟੀਆਂ ਲਗਾਤਾਰ ਮਾਨ ਸਰਕਾਰ ਨੂੰ ਕੋਸ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ