ਪੰਜਾਬ ਕੈਬਿਨਟ ਦੀ ਮੀਟਿੰਗ ਅੱਜ

ਪੰਜਾਬ ਕੈਬਿਨਟ ਦੀ ਮੀਟਿੰਗ ਅੱਜ

ਚੰਡੀਗੜ੍ਹ। ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਸਵੇਰੇ 11 ਵਜੇ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ’ਚ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਦਿਹਾਤੀ ਵਿਕਾਸ ਫੰਡਾਂ ਨੂੰ ਲੈ ਕੇ ਪਾਈ ਰੁਕਾਵਟ ਸਬੰਧੀ ਮੀਟਿੰਗ ਦੌਰਾਨ ਪੰਜਾਬ ਦਿਹਾਤੀ ਵਿਕਾਸ ਐਕਟ (ਸੋਧ) ਬਿੱਲ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ