Punjab Cabinet Meeting: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਇੱਕ ਵਾਰ ਫਿਰ ਤੋਂ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੁਪਹਿਰ 2:30 ਵਜੇ ਮੁੱਖ ਮੰਤਰੀ ਰਿਹਾਇਸ਼ ’ਤੇ ਬੈਠਕ ਹੋਏਗੀ। ਜਿਸ ਵਿੱਚ ਸਾਰੇ ਮੰਤਰੀਆਂ ਨੂੰ ਪਹੁੰਚਣ ਦੇ ਹੁਕਮ ਹਨ।
ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।
Read Also : Patiala Murder News: ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ ,ਪੁਲਿਸ ਜਾਚ ‘ਚ ਜੁਟੀ