ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

Punjab Government

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਅੱਜ ਪੰਜਾਬ ਮੰਤਰੀ ਮੰਡਲ (Punjab Cabinet Meeting) ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਅੱਜ 12 ਵਜੇ ਸਿਵਲ ਸਕੱਤਰੇਤ ਵਿੱਚ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੀਟਿੰਗ ਵਿਚ ਬਜਟ ਸੈਸ਼ਨ ਦੀ ਤਿਆਰੀ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਸਰਕਾਰ ਲਈ ਇਹ ਬਜਟ ਇਮਤਿਹਾਨ ਸਾਬਤ ਹੋ ਸਕਦੇ ਹਨ। ਇਸ ਮੌਕੇ ਨਵੀਂ ਐਨਆਰਆਈ ਪਾਲਿਸੀ, ਨਵੀਂ ਖੇਤੀਬਾੜੀ ਪਾਲਿਸੀ ’ਤੇ ਵੀ ਚਰਚਾ ਸੰਭਵ ਹੈ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੈਬਨਿਟ ਵਿਚ ਕੀਤੇ ਗਏ ਫੇਰਬਦਲ ਤੋਂ ਬਾਅਦ ਇਹ ਪਹਿਲੀ ਮੀਟਿੰਗ (Punjab Cabinet Meeting) ਹੈ। ਡਾ. ਬਲਬੀਰ ਸਿੰਘ ਸਿਹਤ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕੈਬਨਿਟ ਮੀਟਿੰਗ ਵਿਚ ਸ਼ਾਮਲ ਹੋਣਗੇ। ਇਹ ਮੀਟਿੰਗ ਕਾਨੂੰਨ ਵਿਵਸਥਾ, ਨਸ਼ਾ ਅਤੇ ਵਿਕਾਸ ਦੇ ਕੰਮਾਂ ’ਤੇ ਕੇਂਦਰਿਤ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਫਰਵਰੀ ਨੂੰ ਮੀਟਿੰਗ ਰੱਖੀ ਗਈ ਸੀ। ਗਵਰਨਰ ਦੇ ਪ੍ਰੋਗਰਾਮ ਕਾਰਨ ਇਸ ਮੀਟਿੰਗ ਦਾ ਸ਼ਡਿਊਲ ਬਦਲਣਾ ਪਿਆ। ਇਸ ਤੋਂ ਪਹਿਲਾਂ ਵੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here