ਪੰਜਾਬ ਕੈਬਨਿਟ ਦੀ ਮੀਟਿੰਗ ਅੱਜ

Punjab Cabinet

ਅਮਰਿੰਦਰ ਕਰਨਗੇ ਆਪਣੇ ਮੰਤਰੀਆਂ ਵੱਖ-ਵੱਖ ਮੁੱਦਿਆਂ ‘ਤੇ ਚਰਚਾ

ਚੰਡੀਗੜ੍ਹ। ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ‘ਚ ਮੁੱਖ ਮੰਤਰੀ ਆਪਣੇ ਮੰਤਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨਗੇ।

Punjab Cabinet

ਇਸ ਮੀਟਿੰਗ ‘ਚ ਪੰਜਾਬ ਸਰਕਾਰ ਵੱਲੋਂ ਸਰਕਾਰੀ/ਪ੍ਰਾਈਵੇਟ ਬੱਸਾਂ ਨੂੰ ਕਰੀਬ 66.05 ਕਰੋੜ ਦੇ ਮੋਟਰ ਵਹੀਕਲ ਟੈਕਸ ‘ਚ ਛੋਟ ਦਿੱਤੇ ਜਾਣ ਨੂੰ ਮੰਤਰੀ ਮੰਡਲ ਦੀ ਮੀਟਿੰਗ ‘ਚ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਅੱਜ ਦੀ ਮੀਟਿੰਗ ‘ਚ ਕੇਂਦਰ ਦੇ ਖੇਤੀ ਕਾਨੂੰਨਾਂ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਮੰਤਰੀ ਮੰਡਲ ਵੱਲੋਂ ਅੱਜ ਦੀ ਮੀਟਿੰਗ ‘ਚ ਐਮਨੈਸਟੀ ਸਕੀਮ ‘ਚ 31ਮਾਰਚ 2020 ਤੱਕ ਦਾ ਵਾਧਾ ਕੀਤੇ ਜਾਣ ਦੀ ਤਜਵੀਜ਼ ਹੈ ਤੇ ਇਸ ਸਕੀਮ ਨਾਲ ਸਰਕਾਰ ਨੂੰ 34 ਕਰੋੜ ਰੁਪਏ ਟੈਕਸ ਵਜੋਂ ਪ੍ਰਾਪਤ ਹੋਣ ਦੀ ਸੰਭਾਵਨਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.