ਪੰਜਾਬ ਕੈਬਨਿਟ ਅਰਵਿੰਦ ਕੇਜਰੀਵਾਲ ਨੂੰ ਮਿਲੀ, ਹੋਈਆਂ ਇਹ ਗੱਲਾਂਬਾਤਾਂ!

Arvind Kejriwal

ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਤਿਹਾੜ ਜੇਲ੍ਹ ’ਚੋਂ ਰਿਹਾਅ ਹੋਏ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਅੱਜ ਪੰਜਾਬ ਦੇ ਕਈ ਕੈਬਨਿਟ ਮੰਤਰੀਆਂ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਕੇਜਰੀਵਾਲ ਦਾ ਸਵਾਗਤ ਕੀਤਾ। ਕੇਜਰੀਵਾਲ ਨਾਲ ਮੁਲਾਕਾਤ ਕਰਨ ਵਾਲੇ ਮੁੱਖ ਆਗੂਆਂ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕਈ ਆਪ ਵਿਧਾਇਕ ਸ਼ਾਮਲ ਸਨ। (Arvind Kejriwal)

ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਲੋਕ ਸਭਾ ਚੋਣਾਂ ਦਾ ਸਮਾ ਲੰਘਾਉਣ ਦੀ ਕੋਸ਼ਿਸ਼ ਕੀਤੀ ਸੀ। ਪਰ ਮਾਣਯੋਗ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਜਰੀਵਾਲ ਜੇਲ੍ਹ ’ਚੋਂ ਬਾਹਰ ਆਉਣ ਨਾਲ ਆਮ ਆਦਮੀ ਪਰਟੀ ਦੇ ਵਰਕਰਾਂ ਦਾ ਹੌਸਲਾ ਵਧਿਆ ਹੈ ਅਤੇ ਅਸੀਂ ਸਾਰੇ ਰਲ ਮਿਲ ਕੇ ਪਾਰਟੀ ਦੀ ਜਿੱਤ ਯਕੀਨੀ ਬਣਾਵਾਂਗੇ। (Arvind Kejriwal)

Also Read : Nomination: ਜਦੋਂ ਅਜ਼ਾਦ ਉਮੀਦਵਾਰ ਰਿਕਸ਼ੇ ’ਤੇ ਪਹੁੰਚਿਆ ਨਾਮਜ਼ਦਗੀ ਭਰਨ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਕਿਹਾ ਕਿ ਪੂਰੇ ਦੇਸ਼ ’ਚ ਖੁਸ਼ੀ ਦਾ ਮਾਹੌਲ ਹੈ। ਕੇਜਰੀਵਾਲ ਨੇ ਪੰਜਾਬ ਤੋਂ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਸਾਰੀਆਂ ਸੂਚਨਾਵਾਂ ਮਿਲਦੀਆਂ ਰਹੀਆਂ ਕਿ ਪੰਜਾਬ ਪੂਰੀ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੇ ਅਹਿਸਾਨਮੰਦ ਹਨ ਜਿਨ੍ਹਾਂ ਨੇ ਐਨਾ ਪਿਆਰ ਤੇ ਸਤਿਕਾਰ ਦਿੱਤਾ।