ਇੱਕ ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕੀਤਾ
Punjab: ਲੌਂਗੋਵਾਲ (ਹਰਪਾਲ)। ਇਤਿਹਾਸਿਕ ਕਸਬਾ ਲੌਂਗੋਵਾਲ ਨੂੰ ਪਿਛਲੇ ਪੰਜ-ਛੇ ਦਹਾਕਿਆਂ ਤੋਂ ਬੱਸ ਸਟੈਂਡ ਨਾ ਹੋਣ ਕਾਰਨ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਇੱਕ ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ । ਲੌਂਗੋਵਾਲ ਪੰਜਾਬ ਦਾ ਇੱਕ ਇਤਿਹਾਸਕ ਵੱਡਾ ਪਿੰਡ ਹੈ ਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਨਾਲ ਜੁੜਿਆ ਇਹ ਕਸਬਾ ਬੱਸ ਸਟੈਂਡ ਤੋਂ ਨਿਗੁਣਾ ਸੀ ਪਰ ਬਦਕਿਸਮਤੀ ਨਾਲ ਇਸ ਪਿੰਡ ਨੂੰ ਹੁਣ ਤੱਕ ਬੱਸ ਅੱਡਾ ਨਸੀਬ ਨਹੀਂ ਹੋਇਆ ਸੀ, ਹਰ ਰੋਜ਼ ਹਜ਼ਾਰਾਂ ਸਵਾਰੀਆਂ ਮੀਂਹ/ ਧੁੱਪ ’ਚ ਪ੍ਰੇਸ਼ਾਨ ਹੁੰਦੀਆਂ ਸਨ । ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਨਾਲ ਆਧੁਨਿਕ ਬੱਸ ਅੱਡੇ ਦਾ ਉਦਾਘਟਨ ਕਰਕੇ ਇਲਾਕੇ ਦੇ ਲੋਕਾਂ ਦੇ ਸਪੁਰਦ ਕੀਤਾ ਹੈ ।
ਇਲਾਕਾ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਬੂਰ ਪਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਿੱਜੀ ਪੱਧਰ ‘ਤੇ ਅਣਥੱਕ ਯਤਨ ਕੀਤੇ ਗਏ ਜਿਸ ਸਦਕਾ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਵਾਰੀਆਂ ਨੂੰ ਬੱਸ ਅੱਡੇ ਦੀ ਸਹੂਲਤ ਨਸੀਬ ਹੋਈ। ਇਸਦੇ ਨਾਲ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਨਵੇਂ ਬਣਾਏ ਗਏ ਬੱਸ ਅੱਡੇ ਦਾ ਨਾਂਅ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂਅ ‘ਤੇ ਰੱਖਣ ਦਾ ਵੀ ਐਲਾਨ ਕੀਤਾ ਗਿਆ।
ਇਹ ਵੀ ਪੜ੍ਹੋ: Andheri Railway Station: ਸਹਾਇਕ ਸਬ ਇੰਸਪੈਕਟਰ ਨੇ ਚਲਦੀ ਟ੍ਰੇਨ ਤੋਂ ਡਿੱਗੇ ਇੱਕ ਯਾਤਰੀ ਦੀ ਜਾਨ ਬਚਾਈ
ਇਸ ਤੋਂ ਇਲਾਵਾ ਇਸ ਮੌਕੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਲੌਂਗੋਵਾਲ ਨੇੜਲੇ 11 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਰ ਲਾਈਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਇਸੇ ਤਹਿਤ ਸਿਰਫ ਇੱਕ ਸਾਲ ਦੇ ਅੰਦਰ-ਅੰਦਰ ਹੀ ਲੌਂਗੋਵਾਲ ਦੇ ਲੋਕਾਂ ਨੂੰ ਆਧੁਨਿਕ ਬੱਸ ਅੱਡਾ ਤਿਆਰ ਕਰਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਆਗੂਆਂ ਦੀ ਨੀਅਤ ਸਿੱਧੀ ਹੋਵੇ ਤਾਂ ਵੱਡੇ ਵੱਡੇ ਕੰਮ ਸੌਖਿਆ ਹੋ ਜਾਂਦੇ ਹਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਰੇ ਨੁਮਾਇੰਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। Punjab

ਲੌਂਗੋਵਾਲ ਦੇ ਪਟਵਾਰਖ਼ਾਨੇ ਦਾ ਵੀ ਜਲਦ ਹੀ ਨਵੀਨੀਕਰਨ ਕਰਵਾਇਆ ਜਾਵੇਗਾ
ਉਨ੍ਹਾਂ ਕਿਹਾ ਕਿ ਦਹਾਕਿਆਂ ਪੁਰਾਣੀ ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਮੰਡੀ ਬੋਰਡ ਦੀ ਲਗਭਗ 0.54 ਏਕੜ ਜਗ੍ਹਾ ਨੂੰ ਨਗਰ ਕੌਂਸਲ ਲੌਂਗੋਵਾਲ ਨੂੰ ਪਟੇਨਾਮੇ ‘ਤੇ ਦਿੱਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਤੋਂ ਬੱਸ ਅੱਡਾ ਤਿਆਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੱਡਾ ਤਿਆਰ ਹੋਣ ਨਾਲ ਸਥਾਨਕ ਨਗਰ ਕੌਂਸਲ ਨੂੰ ਸ਼ੁਰੂਆਤੀ ਤੌਰ ‘ਤੇ 90,000 ਪ੍ਰਤੀ ਮਹੀਨਾ ਆਮਦਨੀ ਸ਼ੁਰੂ ਹੋ ਜਾਵੇਗੀ ਜਿਸਨੂੰ ਲੌਂਗੋਵਾਲ ਦੇ ਵਿਕਾਸ ‘ਤੇ ਹੀ ਖਰਚਿਆ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲਦ ਹੀ ਲੌਂਗੋਵਾਲ ਦੇ ਪਟਵਾਰਖ਼ਾਨੇ ਦਾ ਵੀ ਜਲਦ ਹੀ ਨਵੀਨੀਕਰਨ ਕਰਵਾਇਆ ਜਾਵੇਗਾ ਜਿਸ ਲਈ 34 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਈ.ਓ. ਬਾਲਕ੍ਰਿਸ਼ਨ, ਕਮਲਪਾਲ ਸਿੰਘ ਬਰਾੜ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪਾਲ ਸਿੱਧੂ, ਰਾਜ ਸਿੰਘ ਰਾਜੂ, ਵਿੱਕੀ ਵਸ਼ਿਸ਼ਟ, ਬਲਕਾਰ ਸਿੰਘ ਸਿੱਧੂ, ਐਮ.ਸੀ. ਵਿੱਕੀ ਸਿੰਘ, ਐਮ.ਸੀ. ਗੁਰਮੀਤ ਸਿੰਘ ਫੌਜੀ, ਸੁਖਪਾਲ ਸਿੰਘ ਬਾਜਵਾ, ਸੂਬੇਦਾਰ ਮੇਲਾ ਸਿੰਘ, ਰਣਜੀਤ ਸਿੰਘ ਕੁੱਕਾ, ਸ਼ਮਿੰਦਰ ਕੌਰ ਗਿੱਲ, ਅਮਰਜੀਤ ਸਿੰਘ ਗਿੱਲ, ਐਮ.ਸੀ. ਬਲਜਿੰਦਰ ਕੌਰ, ਗੁਰਜੰਟ ਖਾਨ, ਨਰਿੰਦਰ ਸ਼ਰਮਾ, ਬਲਵਿੰਦਰ ਸਿੰਘ ਢਿੱਲੋਂ, ਹਰਦੀਪ ਸਿੰਘ ਸਿੱਪੀ, ਸਰਪੰਚ ਦਰਸ਼ਨ ਸਿੰਘ, ਸਰਪੰਚ, ਨਿਹਾਲ ਸਿੰਘ, ਸਰਪੰਚ ਜਰਨੈਲ ਸਿੰਘ, ਸਰਪੰਚ ਸਤਗੁਰ ਸਿੰਘ ਸ਼ੇਰੋਂ, ਅਵਤਾਰ ਸਿੰਘ ਦੁਲੱਟ, ਸੁੱਖ ਸਾਹੋਕੇ, ਦਵਿੰਦਰ ਭੁੱਲਰ, ਅੰਮ੍ਰਿਤਪਾਲ ਸਿੰਗਲਾ, ਜਗਪਾਲ ਸਿੰਘ ਸਾਹੋਕੇ, ਗੁਰਦੀਪ ਸਿੰਘ ਤਕੀਪੁਰ, ਐਕਸੀਅਨ ਲੋਕ ਨਿਰਮਾਣ ਅਜੇ ਗਰਗ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। Punjab