ਲਿਆ ਗਿਆ ਅਸਤੀਫ਼ਾ | Kuldeep Dhaliwal
ਚੰਡੀਗੜ੍ਹ (ਅਸ਼ਵਨੀ ਚਾਵਲਾ)। Kuldeep Dhaliwal: ਪੰਜਾਬ ਮੰਤਰੀ ਮੰਡਲ ’ਚ ਸ਼ਾਮਲ ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਤੋਂ ਅਸਤੀਫਾ ਲੈਣ ਦੇ ਨਾਲ ਹੀ ਉਨ੍ਹਾਂ ਨੂੰ ਮਿਲੇ ਹੋਏ ਐਨਆਰਆਈ ਵਿਭਾਗ ਨੂੰ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ, ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੂੰ ਅੱਜ ਸਵੇਰੇ ਹੀ ਸੁਨੇਹਾ ਭੇਜ ਦਿੱਤਾ ਗਿਆ ਸੀ ਕਿ ਉਹ ਆਪਣਾ ਅਸਤੀਫਾ ਭੇਜ ਦੇਣ, ਜਿਸ ਤੋਂ ਬਾਅਦ ਉਨ੍ਹਾਂ ਦਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਿਆ ਸੀ ਤੇ ਦੁਪਹਿਰ ਹੁੰਦੇ-ਹੁੰਦੇ ਮੰਤਰੀ ਮੰਡਲ ਵਾਧੇ ਦੇ ਸਮੇਂ ਉਨ੍ਹਾਂ ਦੇ ਅਸਤੀਫੇ ਨੂੰ ਮਨਜ਼ੂਰ ਵੀ ਕਰ ਲਿਆ ਗਿਆ ਹੈ। Kuldeep Dhaliwal
ਇਹ ਖਬਰ ਵੀ ਪੜ੍ਹੋ : Railway News: ਇਹ ਰੇਲ ਲਾਈਨ ਇਨ੍ਹਾਂ ਜ਼ਿਲ੍ਹਿਆਂ ਦੀ ਬਦਲ ਦੇਵੇਗੀ ਕਿਸਮਤ, ਵਧਣਗੀਆਂ ਜ਼ਮੀਨ ਦੀਆਂ ਕੀਮਤਾਂ