ਪੰਜਾਬ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਅੱਜ, 36 ਹਜਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ

ਪੰਜਾਬ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਅੱਜ, 36 ਹਜਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਤਿਆਰ

ਚੰਡੀਗੜ੍ਹ। ਪੰਜਾਬ ਵਿੱਚ 36,000 ਕੱਚੇ ਕਾਮੇ ਪੱਕੇ ਕਰਨ ਲਈ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੰਗਲਵਾਰ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ-ਕਮੇਟੀ ਨੇ ਸਾਰੇ ਅਧਿਕਾਰੀਆਂ ਤੋਂ ਉਨ੍ਹਾਂ ਦੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਬਾਰੇ ਜਾਣਕਾਰੀ ਮੰਗੀ ਸੀ। ਜਿਸ ਦਾ ਪੂਰਾ ਰਿਕਾਰਡ ਹੁਣ ਮਿਲ ਗਿਆ ਹੈ।

‘ਆਪ’ ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ

‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ’ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ