Punjab News: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਅਸ਼ਵਨੀ ਚਾਵਲਾ)। ਪੰਜਾਬ ਕੈਬਨਿਟ ਨੇ ਅੱਜ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ’ਚ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਪਾਸ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ, ਇਹ ਨੀਤੀ ਸੂਬੇ ਦੇ 27 ਸ਼ਹਿਰਾਂ ’ਚ ਲਾਗੂ ਕੀਤੀ ਜਾਵੇਗੀ। Punjab News
ਇਹ ਖਬਰ ਵੀ ਪੜ੍ਹੋ : ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਭਾਰੀ ਤੂਫਾਨ ਅਤੇ ਮੀਂਹ ਦੀ ਦਿੱਤੀ ਚਿਤਾਵਨੀ
ਅਮਨ ਅਰੋੜਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਨੀਤੀ ਤਹਿਤ ਇੱਕ ਇੰਚ ਵੀ ਜ਼ਮੀਨ ਜ਼ਬਰਦਸਤੀ ਹਾਸਲ ਨਹੀਂ ਕੀਤੀ ਜਾਵੇਗੀ। ਜ਼ਮੀਨ ਮਾਲਕ ਨੂੰ ਆਪਣੀ ਜ਼ਮੀਨ ਸਰਕਾਰ ਨੂੰ, ਕਿਸੇ ਬਿਲਡਰ ਨੂੰ ਦੇਣ ਜਾਂ ਆਪਣੇ ਕੋਲ ਰੱਖਣ ਦੀ ਪੂਰੀ ਆਜ਼ਾਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਤੇ ਕਿਸਾਨਾਂ ਨੂੰ ਵਿਰੋਧੀਆਂ ਦੇ ਗੁੰਮਰਾਹਕੁੰਨ ਬਿਆਨਾਂ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਇਸ ਮੌਕੇ ਮੰਤਰੀ ਅਰੋੜਾ ਨੇ ਨੀਤੀ ਨਾਲ ਸਬੰਧਤ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ ਤੇ ਇਸ ਨੂੰ ਕਿਸਾਨਾਂ ਤੇ ਜ਼ਮੀਨ ਮਾਲਕਾਂ ਦੇ ਹਿੱਤ ’ਚ ਦੱਸਿਆ। Punjab News














