ਪੰਜਾਬ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹੁਕਮ | Punjab Police
Punjab Police: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 27 ਜਨਵਰੀ ਤੱਕ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਜਾਰੀ ਕੀਤੇ ਹਨ। ਜਿਸ ਵਿੱਚ ਡੀਜੀਪੀ ਯਾਦਵ ਨੇ ਕਿਹਾ- ਪੰਜਾਬ ਵਿੱਚ 27 ਜਨਵਰੀ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ। 26 ਜਨਵਰੀ ਨੂੰ ਪੰਜਾਬ ’ਚ ਕਈ ਵੱਡੇ ਪ੍ਰੋਗਰਾਮ ਹਨ।
ਇਹ ਵੀ ਪੜ੍ਹੋ: Punjab New Highway: ਪੰਜਾਬ ਦੇ ਇਨ੍ਹਾਂ ਸ਼ਹਿਰਾਂ ਵਿੱਚੋਂ ਲੰਘੇਗਾ ਇਹ ਨਵਾਂ ਹਾਈਵੇਅ, ਲਿਖੇਗਾ ਵਿਕਾਸ ਦਾ ਨਵਾਂ ਅਧਿਆਇ,…
ਇਸ ਸਬੰਧੀ ਆਈਜੀ ਹੈੱਡਕੁਆਰਟਰ ਡਾ.ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਵੀ ਪੁੁਲਿਸ ਮੁਲਾਜ਼ਮ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਸੂਬੇ ਭਰ ਵਿੱਚ 24 ਘੰਟੇ ਤਿਆਰ ਰਹੇਗੀ।