ਪੰਜਾਬ ਦੇ ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਪੰਜਾਬ ਦੇ ਰਾਜਪਾਲ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੇਰ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ. ਪੀ. ਸੋਨੀ, ਮਨਪ੍ਰੀਤ ਬਾਦਲ ਤੇ ਵਿਜੈ ਇੰਦਰ ਸਿੰਗਲਾ ਵੀ ਮੌਜ਼ੂਦ ਹਨ। ਮੁੱਖ ਮੰਤਰੀ ਦੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਤ ਦੌਰਾਨ ਕਿਸਾਨੀ ਮਸਲਿਆਂ ਤੋਂ ਇਲਾਵਾ ਹੋਰ ਕਈ ਅਹਿਮ ਮੁੱਦਿਆ ’ਤੇ ਚਰਚਾ ਕੀਤੀ ਗਈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਸਾਨਾਂ ਨਾਲ ਜੁੜੇ ਮਸਲਿਆਂ ਸਬੰਘੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਯਾਦ ਪੱਤਰ ਸੌਂਪਿਆ ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਖੀਮਪੁਰ ਘਟਨਾ ਸਬੰਧੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਖ਼ਤ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ’ਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਪ੍ਰਧਾਨ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਹ ਘਿਨੌਣੀ ਘਟਨਾ ਦੇ ਪਿੱਛੇ ਜਿਹੜੇ ਚਿਹਰੇ ਹਨ ਉਹ ਸਾਹਮਣੇ ਆਉਣੇ ਚਾਹੀਦੇ ਹਨ ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਵੀ ਗੱਲ ਕਹੀ ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਮਨਪ੍ਰੀਤ ਬਾਦਲ, ਸੁਖਬਿੰਦਰ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਸੰਗਤ ਸਿੰਘ ਗਿਲਜੀਆ, ਬ੍ਰਹਮ ਮਹਿੰਦਰਾ ਅਤੇ ਗੁਰਕਿਰਤ ਕੋਟਲੀ ਆਦਿ ਵੀ ਮੌਜ਼ੂਦ ਸਨ

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ