ਸ਼ਹੀਦੀ ਦਿਵਸ ’ਤੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ

Chief Minister Mann

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਸ਼ਹੀਦੀ ਦਿਹਾੜੇ ’ਤੇ ਟਵੀਟ ਕੀਤਾ। ਉਨ੍ਹਾ ਟਵੀਟ ਕਰਕੇ ਲਿਖਿਆ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜਾਦੀ ਦਾ ਨਿੱਘ ਮਾਣ ਰਹੇ ਹਾਂ.. ਮਰਜੀ ਦੀ ਜ਼ਿੰਦਗੀ ਜੀਅ ਰਹੇ ਹਾਂ…. ਸਾਡੇ ਸਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ। ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ।
ਇਨਕਲਾਬ ਜ਼ਿੰਦਾਬਾਦ॥

ਦੱਸ ਦਈਏ ਕਿ 23 ਮਾਰਚ 1931 ਨੂੰ ਭਾਰਤੀ ਸਵਾਧਨਤਾ ਅੰਦੋਲਨ ਦੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ, ਸੁਖਦਵੇ ਤੇ ਰਾਜਗੁਰੂ ਨੂੰ ਅੰਗਰੇਜ਼ਾਂ ਨੇ ਫਾਂਸੀ ਦਿੱਤੀ ਸੀ। ਇਹੀ ਕਾਰਨ ਹੈ ਕਿ 23 ਮਾਰਚ ਦਾ ਦਿਨ ਦੇਸ਼ ’ਚ ਸ਼ਹੀਦੀ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ