ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News Punjab News: ...

    Punjab News: ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ‘ਡ੍ਰੀਮ ਪ੍ਰੋਜੈਕਟ’, ਦੀਵਾਲੀ ਤੋਂ ਪਹਿਲਾਂ ਇਸ ਸ਼ਹਿਰ ਨੂੰ ਮਿਲੇਗਾ ਬਹੁਤ ਵੱਡਾ ਤੋਹਫਾ, ਵਧਣਗੇ ਜਮੀਨਾ ਦੇ ਰੇਟ

    Punjab News

    Bhagwant Mann News: ਚੰਡੀਗੜ੍ਹ। ਸੰਸਦ ਮੈਂਬਰ ਸੰਜੀਵ ਅਰੋੜਾ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ, ਪੀਡਬਲਯੂਡੀ ਤੇ ਭਾਰਤੀ ਹਵਾਈ ਸੈਨਾ ਦੇ ਸਥਾਨਕ ਪ੍ਰਸ਼ਾਸਨ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਹਲਵਾਰਾ ਵਿਖੇ ਨਿਰਮਾਣ ਅਧੀਨ ਹਵਾਈ ਅੱਡੇ ਦਾ ਦੌਰਾ ਕੀਤਾ ਤੇ ਉੱਥੇ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਟਰਮੀਨਲ, ਰੋਸ਼ਨੀ, ਪਖਾਨੇ, ਸੀਵਰੇਜ ਟਰੀਟਮੈਂਟ ਪਲਾਂਟ, ਬਾਗਬਾਨੀ, ਰਨਵੇਅ, ਟੈਕਸੀਵੇਅ, ਸੁਰੱਖਿਆ ਪ੍ਰਬੰਧਾਂ ਅਤੇ ਘੋਸ਼ਣਾ ਪ੍ਰਣਾਲੀ ਸਮੇਤ ਹਰ ਕੰਮ ਦਾ ਜਾਇਜਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਫਿਨਿਸ਼ਿੰਗ ਦਾ ਕੰਮ ਵੀ ਨਾਲੋ-ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਟਰਮੀਨਲ ’ਤੇ ਲਾਏ ਗਏ ਏਅਰ ਕੰਡੀਸਨਿੰਗ ਸਿਸਟਮ ਦੀ ਜਾਂਚ ਕੀਤੀ ਗਈ ਹੈ। Punjab News

    ਅਰੋੜਾ ਨੇ ਦੱਸਿਆ ਕਿ ਹੁਣ ਏਅਰਪੋਰਟ ਦੇ ਸਿਵਲ ਸਾਈਡ ਦਾ ਲਗਭਗ 100 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਵਾਲੇ ਪਾਸੇ ਤੋਂ ਕੁਝ ਕੰਮ ਬਾਕੀ ਹੈ, ਜਿਸ ਨੂੰ ਇੱਕ ਮਹੀਨੇ ਅੰਦਰ ਪੂਰਾ ਕਰਨ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜਰ ਉਹ ਦਿੱਲੀ ਦੀਆਂ ਸਾਰੀਆਂ ਏਅਰਲਾਈਨਾਂ ਦੇ ਸੀਈਓਜ ਨੂੰ ਮਿਲ ਕੇ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਯੋਜਨਾ ਬਣਾਉਣਗੇ ਕਿਉਂਕਿ ਸਾਰੀਆਂ ਏਅਰਲਾਈਨਾਂ ਦੇ ਸੀਈਓਜ ਨੇ ਉਨ੍ਹਾਂ ਨੂੰ ਹਵਾਈ ਅੱਡੇ ’ਤੇ ਨਿਰਮਾਣ ਕਾਰਜ ਪੂਰਾ ਹੋਣ ਤੋਂ ਬਾਅਦ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਹੈ। Punjab News

    Read This : New Governor: ਪੰਜਾਬ ਸਮੇਤ 9 ਸੂਬਿਆਂ ਦੇ ਬਦਲੇ ਰਾਜਪਾਲ, ਵੇਖੋ ਪੂਰੀ ਸੂਚੀ

    ਅਰੋੜਾ ਨੇ ਉਮੀਦ ਪ੍ਰਗਟਾਈ ਹੈ ਕਿ ਦੀਵਾਲੀ ਤੋਂ ਪਹਿਲਾਂ ਹਵਾਈ ਅੱਡਾ ਚਾਲੂ ਹੋ ਜਾਵੇਗਾ। ਇਸ ਲਈ ਹਵਾਈ ਅੱਡੇ ਦਾ ਉਦਘਾਟਨ ਲੁਧਿਆਣਾ ਅਤੇ ਸਮੁੱਚੇ ਮਾਲਵਾ ਖੇਤਰ ਦੇ ਲੋਕਾਂ ਲਈ ਕਿਸੇ ‘ਦੀਵਾਲੀ ਤੋਹਫੇ’ ਤੋਂ ਘੱਟ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੀ ਇੱਕ ਸਮੇਂ ’ਚ 300 ਯਾਤਰੀਆਂ ਨੂੰ ਲਿਜਾਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ’ਚ ਹਵਾਈ ਅੱਡੇ ਦੇ ਵਿਸਥਾਰ ਦਾ ਵੀ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਇੱਕ ਸਮੇਂ ’ਚ ਦੋ ਵੱਡੇ ਜਹਾਜ ਪਾਰਕ ਕੀਤੇ ਜਾ ਸਕਦੇ ਹਨ। ਅਰੋੜਾ ਨੇ ਹਵਾਈ ਅੱਡੇ ਲਈ ਫੰਡ ਮਨਜੂਰ ਕਰਨ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਦਾ ‘ਡਰੀਮ ਪ੍ਰੋਜੈਕਟ’ ਹੈ। Punjab News

    ਉਨ੍ਹਾਂ ਕਿਹਾ ਕਿ ਹਵਾਈ ਅੱਡੇ ਨੂੰ ਜਲਦੀ ਹੀ ਚਲਾਉਣ ਲਈ ਸਾਰੀਆਂ ਪ੍ਰਵਾਨਗੀਆਂ ਮਿਲ ਗਈਆਂ ਹਨ। ਉਨ੍ਹਾਂ ਮੰਨਿਆ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਵਿੱਚ ਕੁਝ ਦੇਰੀ ਹੋਈ ਹੈ ਅਤੇ ਏਏਆਈ ਅਤੇ ਆਈਏਐਫ ਤੋਂ ਕੁਝ ਮਨਜੂਰੀਆਂ ਮਿਲਣ ਵਿੱਚ ਦੇਰੀ ਕਾਰਨ ਅਜਿਹਾ ਹੋਇਆ ਹੈ। ਅਰੋੜਾ ਨੇ ਦੱਸਿਆ ਕਿ ਹਵਾਈ ਅੱਡਾ 161.28 ਏਕੜ ਰਕਬੇ ਵਿੱਚ ਬਣਾਇਆ ਜਾ ਰਿਹਾ ਹੈ। ਇਸ ਖੇਤਰ ਵਿੱਚ ਬਿਲਟ ਅੱਪ ਟਰਮੀਨਲ ਖੇਤਰ 2,000 ਵਰਗ ਮੀਟਰ ਹੈ। ਜਮੀਨ ਨੂੰ ਛੱਡ ਕੇ ਪ੍ਰਾਜੈਕਟ ਦੀ ਕੁੱਲ ਲਾਗਤ ਲਗਭਗ 70 ਕਰੋੜ ਰੁਪਏ ਹੈ। Punjab News

    LEAVE A REPLY

    Please enter your comment!
    Please enter your name here