ਦੂਜੀ ਵਾਰ ਵਿਆਹ ਦੇ ਬੰਧਨ ’ਚ ਬੱਝੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਦੂਜੀ ਵਾਰ ਵਿਆਹ ਦੇ ਬੰਧਨ ’ਚ ਬੱਝੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਵੀਰਵਾਰ ਨੂੰ ਦੂਜੀ ਵਾਰ ਲਾੜਾ ਬਣ ਗਏ ਹਨ। ਉਨ੍ਹਾਂ ਨੇ ਡਾ: ਗੁਰਪ੍ਰੀਤ ਕੌਰ ਨਾਲ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਫੇਰੇ ਲਏ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਪਿਤਾ ਅਤੇ ਮੰਤਰੀ ਰਾਘਵ ਚੱਢਾ ਨੇ ਆਪਣੇ ਭਰਾ ਦੀ ਰਸਮ ਅਦਾ ਕੀਤੀ। ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪੂਰਾ ਪਰਿਵਾਰ ਵੀ ਵਿਆਹ ਵਿੱਚ ਸ਼ਾਮਲ ਹੋਇਆ।

ਦੱਸ ਦੇਈਏ ਕਿ 32 ਸਾਲਾ ਗੁਰਪ੍ਰੀਤ ਕੌਰ ਭਗਵੰਤ ਨਾਲੋਂ 16 ਸਾਲ ਛੋਟੀ ਹੈ। ਦੱਸਿਆ ਜਾਂਦਾ ਹੈ ਕਿ ਦੋਵਾਂ ਦੀ ਮੁਲਾਕਾਤ ਕਰੀਬ ਚਾਰ ਸਾਲ ਪਹਿਲਾਂ ਹੋਈ ਸੀ। ਭਗਵੰਤ ਦਾ ਇਹ ਦੂਜਾ ਵਿਆਹ ਹੈ। ਉਨ੍ਹਾਂ ਨੇ 2015 ‘ਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ। ਭਗਵੰਤ ਮਾਨ ਦੇ ਪਹਿਲੇ ਵਿਆਹ ਤੋਂ 2 ਬੱਚੇ ਦਿਲਸ਼ਾਨ (17) ਅਤੇ ਸੀਰਤ (21) ਹਨ ਅਤੇ ਦੋਵੇਂ ਆਪਣੀ ਮਾਂ ਨਾਲ ਅਮਰੀਕਾ ਵਿੱਚ ਰਹਿੰਦੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ