Punjab News: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਕੀਤਾ ਇੱਕ ਹੋਰ ਵੱਡਾ ਐਲਾਨ, ਜਾਣੋ

Punjab News
Punjab News: ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਲਈ ਕੀਤਾ ਇੱਕ ਹੋਰ ਵੱਡਾ ਐਲਾਨ, ਜਾਣੋ

ਹੁਣ ਹਰ ਵਿਅਕਤੀ ਨੂੰ ਮਿਲੇਗੀ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ

Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਹਰ ਵਿਅਕਤੀ ਨੂੰ ਇਲਾਜ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ 5 ਲੱਖ ਰੁਪਏ ਤੱਕ ਦੀ ਸਹੂਲਤ ਸੀ। ਜਾਣਕਾਰੀ ਅਨੁਸਾਰ ਅਕਤੂਬਰ ਮਹੀਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਨੇ ਸ਼ੁਰੂ ਹੋ ਜਾਣਗੇ ਇੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕੰਮ ਜੋ ਅੱਜ ਕੀਤਾ ਜਾ ਰਿਹਾ ਹੈ, ਉਹ 50 ਸਾਲ ਪਹਿਲਾ ਹੋ ਜਾਣਾ ਚਾਹੀਦਾ ਸੀ।

ਸਿੰਗਾਪੁਰ, ਜਾਪਾਨ, ਜਰਮਨੀ ਅਤੇ ਹੋਰ ਦੇਸ਼ਾਂ ਦੀ ਮਿਸਾਲ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਲਈ ਸਫ਼ਲਤਾ ਹਾਸਲ ਕੀਤੀ ਕਿਉਂਕਿ ਇਨ੍ਹਾਂ ਦੇਸ਼ਾਂ ਨੇ ਸਿੱਖਿਆ ਤੇ ਸਿਹਤ ਉੱਤੇ ਧਿਆਨ ਕੇਂਦਰਿਤ ਕੀਤਾ ਸੀ। ਇਕ ਮਿਸਾਲ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਭਾਰਤ ਸਰਕਾਰ ਦੇ ਸਿੱਖਿਆ ਬਾਰੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਪਹਿਲੇ ਸਥਾਨ ਉੱਤੇ ਰਿਹਾ ਹੈ, ਜਦੋਂਕਿ 2017 ਵਿੱਚ ਇਹ 17ਵੇਂ ਸਥਾਨ ’ਤੇ ਸੀ।

ਇਹ ਵੀ ਪੜ੍ਹੋ: Punjab Government News: ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ, ਭਾਵੇਂ ਉਹ ਸਿੱਖਿਆ ਹੋਵੇ, ਸਿਹਤ ਹੋਵੇ ਜਾਂ ਵਿਕਾਸ, ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਸਾਰਿਆਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 200 ਹੋਰ ਕਲੀਨਿਕ ਜਲਦੀ ਸਮਰਪਿਤ ਕੀਤੇ ਜਾਣਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਜੋ 2 ਅਕਤੂਬਰ ਤੋਂ ਕਾਰਜਸ਼ੀਲ ਹੋਵੇਗੀ, ਜਿਸ ਤੋਂ ਬਾਅਦ ਇਸ ਯੋਜਨਾ ਲਈ ਲੋਕਾਂ ਦੇ ਨਾਮ ਦਰਜ ਕਰਨ ਲਈ ਕੈਂਪ ਲਗਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਕਰਦਾ ਹੈ। Punjab News