ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਦੇ ਬੰਧਨ ’ਚ ਬੱਝਣਗੇ

CM Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵਿਆਹ ਦੇ ਬੰਧਨ ’ਚ ਬੱਝਣਗੇ

ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (48) ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਐਮ ਮਾਨ ਚੰਡੀਗੜ੍ਹ ਵਿੱਚ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਸਮਾਗਮ ਸਬੰਧੀ ਸੀ.ਐਮ ਮਾਨ ਦੀ ਰਿਹਾਇਸ਼ ‘ਤੇ ਸੰਖੇਪ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਮੌਜੂਦ ਰਹਿਣਗੇ। ਦੱਸ ਦੇਈਏ ਕਿ ਭਗਵੰਤ ਮਾਨ ਦਾ 6 ਸਾਲ ਪਹਿਲਾਂ ਤਲਾਕ ਹੋ ਗਿਆ ਸੀ।

ਉਸ ਦੀ ਪਹਿਲੀ ਪਤਨੀ ਇੰਦਰਜੀਤ ਕੌਰ ਅਤੇ ਬੱਚੇ ਅਮਰੀਕਾ ਰਹਿੰਦੇ ਹਨ। ਸਾਲ 2016 ‘ਚ ਦੋਹਾਂ ਵਿਚਾਲੇ ਤਲਾਕ ਹੋਣ ਤੋਂ ਬਾਅਦ ਇੰਦਰਜੀਤ ਬੱਚਿਆਂ ਨਾਲ ਅਮਰੀਕਾ ਚਲੀ ਗਈ ਅਤੇ ਉਥੇ ਹੀ ਰਹਿਣ ਲੱਗ ਪਈ। ਮਾਰਚ ‘ਚ ਵਿਧਾਨ ਸਭਾ ਚੋਣਾਂ ‘ਚ ‘ਆਪ’ ਦੀ ਜਿੱਤ ਸਮੇਂ ਮਾਨ ਦੇ ਦੋ ਬੱਚੇ ਵੀ ਉਨ੍ਹਾਂ ਨਾਲ ਨਜ਼ਰ ਆਏ ਸਨ।

ਮਾਂ ਅਤੇ ਭੈਣ ਨੇ ਪਸੰਦ ਕੀਤੀ ਲੜਕੀ

ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਮਾਤਾ ਹਰਪਾਲ ਦੀ ਇੱਛਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਘਰ ਦੁਬਾਰਾ ਸਥਾਪਿਤ ਕਰਨ। ਮੁੱਖ ਮੰਤਰੀ ਮਾਨ ਲਈ ਉਸ ਦੀ ਮਾਂ ਅਤੇ ਭੈਣ ਮਨਪ੍ਰੀਤ ਕੌਰ ਨੇ ਖੁਦ ਲੜਕੀ ਦੀ ਚੋਣ ਕੀਤੀ ਹੈ। ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸਨ।ਉਹ ਸਾਲ 2014 ਅਤੇ ਸਾਲ 2019 ਵਿੱਚ ਲਗਾਤਾਰ ਦੋ ਵਾਰ ਸੰਸਦ ਮੈਂਬਰ ਬਣੇ। ਇਸ ਸਾਲ ਮਾਰਚ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣ ਲੜੀ ਸੀ। ਸੂਬੇ ‘ਚ ਭਾਰੀ ਬਹੁਮਤ ਹਾਸਲ ਕਰਕੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣੇ ਹਨ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ