ਪੰਜਾਬ ਕਾਂਗਰਸ ਨੇ ਪੰਜ ਨਵੇਂ ਮੀਤ ਪ੍ਰਧਾਨਾਂ ਨੂੰ ਸੌਂਪੀ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ

Raja Waring

ਪੰਜਾਬ ਕਾਂਗਰਸ (Punjab Congress) ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮਜ਼ੂਬਤ ਕਰਨ ’ਚ ਜੁਟੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਵਿਧਾਨ ਸਭਾ ’ਚ ਮਿਲੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਮੁੜ ਆਪਣੇ ਪੈਰ ਮਜ਼ਬੂਤ ਕਰਨ ਲਈ ਹੁਣੇ ਤੋਂ ਹੀ ਤਿਆਰੀਆਂ ’ਚ ਜੁ਼ਟ ਗਈ ਹੈ। (Punjab Congress) ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਨੂੰ ਮੁੜ ਮਜ਼ਬੂਤ ​​ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ। ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੇ ਪੰਜ ਮੀਤ ਪ੍ਰਧਾਨਾਂ ਨੂੰ ਜ਼ਿਲ੍ਹੇ ਸੌਂਪੇ ਗਏ ਹਨ। ਇਸ ਤੋਂ ਇਲਾਵਾ ਹਫ਼ਤੇ ਵਿੱਚ ਪੰਜਾਂ ਲਈ 5 ਦਿਨ ਤੈਅ ਕੀਤੇ ਗਏ ਹਨ, ਜਿਸ ਵਿੱਚ ਉਹ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿੱਚ ਬੈਠ ਕੇ ਵਰਕਰਾਂ ਨਾਲ ਮੁਲਾਕਾਤ ਕਰਨਗੇ।

congress

congress 2

ਇਸ ਦੇ ਨਾਲ ਹੀ ਪੰਜਾਬ ਵਿੱਚ ਇੰਡਸਟਰੀ, ਐਨ.ਆਰ.ਆਈ ਸਮੇਤ ਹੋਰ ਸੰਸਥਾਵਾਂ ਨੂੰ ਮਿਲਣ ਲਈ ਕੈਸ਼ੀਅਰ ਦੀ ਡਿਊਟੀ ਵੀ ਲਗਾਈ ਗਈ ਹੈ। ਜਿਨ੍ਹਾਂ ਮੀਤ ਪ੍ਰਧਾਨਾਂ ਦੀ ਡਿਊਟੀ ਲਾਈ ਗਈ ਹੈ ਉਨ੍ਹਾਂ ’ਚ ਅਰੁਣਾ ਚੌਧਰੀ ਦੀ ਜਿੰਮੇਵਾਰੀ ਇਨ੍ਹਾਂ ਜ਼ਿਲ੍ਹਿਆਂ ’ਚ ਹੋਵੇਗੀ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮੋਹਾਲੀ। ਪਰਗਟ ਸਿੰਘ ਦੀ ਜਿੰਮੇਵਾਰੀ ਅੰਮ੍ਰਿਤਸਰ, ਪਟਿਆਲਾ ਅਤੇ ਮਲੇਰਕੋਟਲਾ ’ਚ ਹੋਵੇਗੀ। ਸੁੰਦਰ ਸ਼ਾਮ ਅਰੋੜਾ ਦੀ ਜਿੰਮੇਵਾਰੀ ਜਲੰਧਰ, ਲੁਧਿਆਣਾ ’ਚ ਹੋਵੇਗੀ। ਕੁਸ਼ਲਦੀਪ ਸਿੰਘ ਢਿੱਲੋਂ ਦੀ ਜਿੰਮੇਵਾਰੀ ਬਠਿੰਡਾ, ਮੁਕਤਸਰ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਮੋਗਾ ’ਚ ਹੋਵੇਗੀ। ਇੰਦਰਬੀਰ ਸਿੰਘ ਬੁਲਾਰੀਆ ਦੀ ਗੁਰਦਾਸਪੁਰ, ਤਰਨਤਾਰਨ, ਫਰੀਦਕੋਟ, ਸੰਗਰੂਰ ਅਤੇ ਬਰਨਾਲਾ ’ਚ ਹੋਵੇਗੀ। ਜਿਕਰਯੋਗ ਹੀ ਕਿ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਇਨ੍ਹਾਂ ਆਗੂਆਂ ਨੂੰ ਹਿਦਾਇਤ ਦਿੱਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣ ਤੇ ਵਰਕਰਾਂ ਨਾਲ ਤਾਲਮੇਲ ਬਣਾ ਕੇ ਰੱਖਣ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ