
ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆ ਤੋਂ ਹਰੇਕ ਵਰਗ ਦੁੱਖੀ : ਰਣਦੀਪ ਸਿੰਘ ਨਾਭਾ | Punjab Congress
Punjab Congress: (ਅਨਿਲ ਲੁਟਾਵਾ) ਅਮਲੋਹ। ਸਾਬਕਾ ਕੈਬਿਨੇਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਤੋਂ ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਸਾਬਕਾ ਕੈਬਿਨੇਟ ਮੰਤਰੀ ਨਾਭਾ ਨੇ ਇਨ੍ਹਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ, ਲੋਕਾਂ ਨੂੰ ਝੂਠੇ ਲਾਰੇ ਲਾ ਕੇ ਤਿੰਨ ਸਾਲ ਪਹਿਲਾ ਪੰਜਾਬ ਵਿੱਚ ਸਰਕਾਰ ਬਣਾਈ ਸੀ ਪਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।
ਇਹ ਵੀ ਪੜ੍ਹੋ: Jasprit Bumrah: ਆਈਪੀਐਲ 2025 ’ਚ ਐਮਆਈ ਬਨਾਮ ਆਰਸੀਬੀ ਮੈਚ ਤੇ ਬੁਮਰਾਹ ਦੀ ਵਾਪਸੀ, ਜਾਣੋ ਕੌਣ ਕਿਸ ’ਤੇ ਹੈ ਭਾਰੀ
ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਭਾਜਪਾ ਕੇਂਦਰ ਦੀ ਸੱਤਾ ’ਚ ਆਈ ਹੈ, ਉਸ ਦਿਨ ਤੋਂ ਹੀ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰੇਕ ਵਰਗ ਦੁੱਖੀ ਹੈ। ਸਾਬਕਾ ਕੈਬਿਨੇਟ ਮੰਤਰੀ ਨਾਭਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਬੀ.ਜੇ.ਪੀ ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕੋ-ਇੱਕ ਲੋਕ ਹਿਤੈਸ਼ੀ ਪਾਰਟੀ ਕਾਂਗਰਸ ਹੈ ਜੋ ਕਿ ਸਾਰੇ ਵਰਗਾਂ ਦਾ ਖਿਆਲ ਰੱਖਦੀ ਹੈ। ਰਣਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਦੀ ਕਦਰ ਕਰਦੀ ਹੈ, ਇਸ ਲਈ ਸ਼ਾਮਿਲ ਹੋਏ ਕੌਂਸਲਰ ਤੇ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਨੇ ਕਿਹਾ ਕਿ ਪਾਰਟੀ ਵੱਲੋਂ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਾਂਗਰਸ ਦੇ ਕੌਂਸਲਰ ਕੁਲਵਿੰਦਰ ਸਿੰਘ, ਬਲਾਕ ਕਾਂਗਰਸ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸੰਨੀ ਰੁਪਾਲ, ਸਮਾਜਸੇਵਕ ਸੋਨੀ, ਗੋਲਡੀ ਧੀਰ, ਸੁਨੀਲ ਕੁਮਾਰ ਪੁਰੀ, ਹਰਪ੍ਰੀਤ ਸਿੰਘ ਗੁਰਧਨਪੁਰ, ਵਿਸ਼ਾਲ ਗੋਇਲ, ਸੀਨੀਅਰ ਆਗੂ ਸ਼ਸੀ, ਗੋਗੀ ਤੇ ਮਨਪ੍ਰੀਤ ਸਿੰਘ ਮਿੰਟਾ ਪੀਏ ਮੌਜ਼ੂਦ ਸਨ। Punjab Congress