ਪੰਜਾਬ ਕਾਂਗਰਸ ਨੂੰ ਛੇਤੀ ਮਿਲ ਸਕਦਾ ਹੈ ਨਵਾਂ ਪ੍ਰਧਾਨ

sonya gandi

ਪੰਜਾਬ ਕਾਂਗਰਸ (Punjab Congress) ਨੂੰ ਛੇਤੀ ਮਿਲ ਸਕਦਾ ਹੈ ਨਵਾਂ ਪ੍ਰਧਾਨ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ (Punjab Congress) ਨੂੰ ਛੇਤੀ ਹੀ ਨਵਾਂ ਪ੍ਰਧਾਨ ਮਿਲ ਸਕਦਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਕਾਂਗਰਸ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਮਨਜ਼ੂਰ ਕਰ ਲਿਆ ਹੈ। ਹੁਣ ਕਾਂਗਰਸ ਹਾਈ ਕਮਾਨ ਨੇ ਸ਼ਨਿੱਚਰਵਾਰ ਨੂੰ ਦਿੱਲੀ ’ਚ ਮੀਟਿੰਗ ਰੱਖੀ ਹੈ, ਜਿਸ ਸਾਰੇ ਜਨਰਲ ਸੈਕਟਰੀ ਤੇ ਇੰਚਰਾਜ਼ ਸੱਦੇ ਹਨ। ਇਸ ਮੀਟਿੰਗ ‘ਚ ਸੋਨੀਆ ਗਾਂਧੀ ਮੌਜੂਦ ਨਹੀਂ ਹੋਣਗੇ। ਇਸ ਦੀ ਅਗਵਾਈ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਕਰਨਗੇ। ਜਿਸ ਵਿੱਚ ਪ੍ਰਿਅੰਕਾ ਗਾਂਧੀ ਵੀ ਮੌਜੂਦ ਰਹੇਗੀ।

ਜੇਕਰ ਪ੍ਰਿਅੰਕਾ ਗਾਂਧੀ ਦੀ ਚੱਲੀ ਤਾਂ ਸਿੱਧੂ ਨੂੰ ਫਿਰ ਤੋਂ ਪ੍ਰਧਾਨਗੀ ਦਿੱਤੀ ਜਾ ਸਕਦੀ ਹੈ। ਪੰਜਾਬ ਪ੍ਰਧਾਨਗੀ ਦੀ ਦੌੜ ’ਚ ਕਾਂਗਰਸ ਦੇ ਕਈ ਸੀਨੀਆਰ ਆਗੂ ਸ਼ਾਮਲ ਹਨ, ਜਿਨਾਂ ’ਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਅਮਰਿੰਦਰ ਰਾਜਾ ਵੜਿੰਗ ਵੀ ਸ਼ਾਮਲ ਹਨ। ਕਾਂਗਰਸ ਇੱਕ ਵਾਰ ਫਿਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ‘ਤੇ ਵੀ ਦਾਅ ਖੇਡ ਸਕਦੀ ਹੈ।

ਜਿਕਰਯੋਗ ਹੈ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਸਿਰਫ 18 ਸੀਟਾਂ ਮਿਲੀਆਂ ਸਨ। ਇਨਾਂ ਚੋਣਾਂ ’ਚ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ ਤੋਂ ਇਲਾਵਾ ਕਾਂਗਰਸ ਦੇ ਵੱਡੇ-ਵੱਡੇ ਆਗੂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ