ਪਾਰਟੀ ਦੇ ਅੰਦਰੂਨੀ ਕਲੇਸ਼ ਨੂੰ ਨਿਪਟਾਉਣ ਲਈ ਵਿਧਾਇਕਾ ਨਾਲ ਕਰਨਗੇ ਚਰਚਾ
ਚੰਡੀਗੜ੍ਹ । ਪੰਜਾਬ ਕਾਂਗਰਸ ’ਚ ਪਿਛਲੇ ਕਾਫ਼ੀ ਦਿਨਾਂ ਤੋਂ ਚੱਲ ਰਿਹਾ ਅੰਦਰੂਨੀ ਕਲੇਸ਼ ਇਸ ਸਮੇਂ ਸੁਰਖ਼ੀਆਂ ’ਚ ਹੈ ਕਾਂਗਰਸ ਹਾਈ ਕਮਾਨ ਇਸ ਨੂੰ ਛੇਤੀ ਹੀ ਖਤਮ ਕਰਨਾ ਚਾਹੁੰਦੀ ਹੈ ਤੇ ਇਸ ਦੇ ਲਈ ਕਾਂਗਰਸ ਹਾਈ ਕਮਾਨ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪੰਜਾਬ ਕਾਂਗਰਸ ਦੇ ਇਸ ਕਲੇਸ਼ ਨੂੰ ਖਤਮ ਕਰਨ ਲਈ ਰਾਹੁਲ ਗਾਂਧੀ ਅੱਜ ਦਿੱਲੀ ਵਿਖੇ ਆਪਣੀ ਰਿਹਾਇਸ਼ ’ਤੇ ਸੂਬੇ ਦੇ ਕਾਂਗਰਸ ਪਾਰਟੀ ਵਿਧਾਇਕਾਂ ਨਾਲ ਗੱਲਬਾਤ ਕਰਨਗੇ ।
ਪੰਜਾਬ ਕਾਂਗਰਸ ’ਚ ਬਹੁਤ ਸਾਰੇ ਮੁੱਦਿਆਂ ਨੂੰ ਲੈ ਕੇ ਆਪਸ ’ਚ ਕਲੇਸ਼ ਚੱਲ ਰਿਹਾ ਹੈ ਜਿਨ੍ਹਾ ’ਚ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਵਧ ਰਹੀ ਤਲਖ਼ੀ ਸਭ ਤੋਂ ਵੱਡਾ ਮੁੱਦਾ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੁੱਦੇ ਹਨ ਦੱਸਣਯੋਗ ਹੈ ਬੁੱਧਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਨਾਲ ਦਿੱਲੀ ’ਚ ਮੁਲਾਕਾਤ ਕੀਤੀ ਸੀ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਅਤੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਬੁੱਧਵਾਰ ਨੂੰ ਇੱਕ ਰਿਪੋਰਟ ਸੌਂਪ ਦਿੱਤੀ ਹੈ, ਜਿਸ ਦਾ ਜਵਾਬ 8-10 ਜੁਲਾਈ ਤੱਕ ਮਿਲ ਜਾਣਾ ਚਾਹੀਦਾ ਹੈ ।
ਨਵਜੋਤ ਸਿੰਘ ਸਿੱਧੂ ਨੂੰ ਬਿਆਨ ਦੇਣ ਲਈ ਤਿੰਨ ਮੈਂਬਰੀ ਪੈਨਲ ਵੱਲੋਂ ਸੱਦਿਆ ਜਾਵੇਗਾ ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਖਤਮ ਕਰਨ ਲਈ ਤਿੰਨ ਮੈਂਬਰੀ ਪੈੱਨਲ ਦਾ ਗਠਨ ਕੀਤਾ ਸੀ ਲਗਾਤਾਰ ਕਾਂਗਰਸ ਹਾਈਕਮਾਨ ਪੰਜਾਬ ਦੇ ਆਗੂਆਂ ਨੂੰ ਮਿਲ ਰਹੀ ਹੈ ਤੇ ਉਨ੍ਹਾਂ ਨਾਲ ਹਰ ਇੱਕ ਮੁੱਦੇ ’ਤੇ ਚਰਚਾ ਕਰ ਰਹੀ ਹੈ ਤਾਂ ਕਿ ਛੇਤੀ ਤੋਂ ਛੇਤੀ ਕਾਂਗਰਸ ’ਚ ਚੱਲ ਰਹੇ ਇਸ ਕਲੇਸ਼ ਨੂੰ ਖਤਮ ਕੀਤਾ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।