ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, January 17, 2026
More
    Home Breaking News ਪੰਜਾਬ ਦੇ ਕਾਂਗ...

    ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

    Navjot Singh Sidhu Resigns Sachkahoon

    ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਹਾਰ ‘ਤੇ ਕੱਲ੍ਹ ਹੋਈ ਬਹਿਸ ਦੌਰਾਨ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਜਾਖੜ ‘ਤੇ ਚੋਣਾਂ ਸਮੇਂ ਆਪਸੀ ਬਿਆਨਬਾਜ਼ੀ ਦੇ ਦੋਸ਼ ਲਾਏ। ਇਸ ਦੌਰਾਨ ਕੱਲ੍ਹ ਹੀ ਸੋਨੀਆ ਗਾਂਧੀ ਨੇ 5 ਸੂਬਿਆਂ ਦੇ ਪ੍ਰਧਾਨਾਂ ਤੋਂ ਅਸਤੀਫ਼ੇ ਮੰਗੇ ਸਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਅਸਤੀਫਾ ਦੇ ਦਿੱਤਾ ਹੈ। ਸਿੱਧ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

    ਕੱਲ੍ਹ ਸੋਨੀਆ ਗਾਂਧੀ ਨੇ ਪੰਜ ਰਾਜਾਂ ਦੇ ਸੂਬਾ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ

    ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉਤਰਾਖੰਡ, ਮਨੀਪੁਰ, ਗੋਆ ਅਤੇ ਪੰਜਾਬ ਦੇ ਸੂਬਾ ਪ੍ਰਧਾਨਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਕਾਂਗਰਸ ਦੇ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਇਨ੍ਹਾਂ ਪੰਜ ਰਾਜਾਂ ਦੇ ਸੂਬਾ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਗਾਂਧੀ ਨੇ ਇਨ੍ਹਾਂ ਰਾਜਾਂ ਦੇ ਪ੍ਰਧਾਨਾਂ ਨੂੰ ਅਸਤੀਫ਼ੇ ਦੇਣ ਲਈ ਕਿਹਾ ਅਤੇ ਕਿਹਾ ਕਿ ਸੂਬਾ ਇਕਾਈ ਦਾ ਪੁਨਰਗਠਨ ਕੀਤਾ ਜਾਣਾ ਹੈ, ਇਸ ਲਈ ਇਨ੍ਹਾਂ ਸਾਰੇ ਰਾਜਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਪਵੇਗਾ।

    ਗੱਲ ਕੀ ਹੈ

    ਵਰਨਣਯੋਗ ਹੈ ਕਿ ਇਨ੍ਹਾਂ ਪੰਜ ਰਾਜਾਂ ਵਿੱਚ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਜਦੋਂਕਿ ਪਾਰਟੀ ਨੂੰ ਘੱਟੋ-ਘੱਟ ਚਾਰ ਰਾਜਾਂ ਵਿੱਚ ਜਿੱਤ ਦੀ ਉਮੀਦ ਸੀ। ਪਾਰਟੀ ਨੂੰ ਉੱਤਰ ਪ੍ਰਦੇਸ਼ ਦੇ 403 ਵਿਧਾਨ ਸਭਾ ਹਲਕੇ ਵਿੱਚੋਂ ਸਿਰਫ਼ ਦੋ ਸੀਟਾਂ ਮਿਲੀਆਂ ਹਨ। ਬਾਕੀ ਚਾਰ ਰਾਜਾਂ ਵਿੱਚ ਵੀ ਪਾਰਟੀ ਦੀ ਕਾਰਗੁਜ਼ਾਰੀ ਬਹੁਤ ਮਾੜੀ ਰਹੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here