ਅਚਾਨਕ ਦਿੱਤੇ ਧਰਨੇ ਤੋਂ ਪ੍ਰੇਸ਼ਾਨ ਹੋਈ ਚੰਡੀਗੜ੍ਹ ਪੁਲਿਸ, ਕੁਝ ਹੀ ਮਿੰਟ ਬਾਅਦ ਕੀਤਾ ਗ੍ਰਿਫ਼ਤਾਰ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲਿਸ ਨੇ ਕੀਤੇ ਜਾ ਰਹੇ ਹਮਲੇ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਅਚਾਨਕ ਹੀ ਹਰਿਆਣਾ ਭਾਜਪਾ ਦਾ ਦਫ਼ਤਰ ਘੇਰ ਕੇ ਉਸ ਦੇ ਬਾਹਰ ਧਰਨਾ ਦੇ ਦਿੱਤਾ । ਇਸ ਧਰਨੇ ਨੂੰ ਦੇਖ ਕੇ ਚੰਡੀਗੜ੍ਹ ਪੁਲਿਸ ਵੀ ਕਾਫ਼ੀ ਜਿਆਦਾ ਹੈਰਾਨ ਹੋ ਗਈ, ਕਿਉਂਕਿ ਜਿਸ ਸਮੇਂ ਇਹ ਧਰਨਾ ਦਿੱਤਾ ਗਿਆ ਤਾਂ ਹਰਿਆਣਾ ਭਾਜਪਾ ਦਫ਼ਤਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਵੀ ਨਹੀਂ ਸਨ ਕਾਂਗਰਸ ਨੇ ਹਰਿਆਣਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਖ਼ਿਲਾਫ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ। Punjab Congress
ਕਿਸਾਨਾਂ ਨੂੰ ਉਨਾਂ ਦੇ ਹੱਕ ਮਿਲਣ ਤੱਕ ਆਰਾਮ ਨਹੀਂ ਕਰਾਂਗੇ: ਰਾਜਾ ਵੜਿੰਗ
ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿੱਚ ਹਰ ਕਿਸੇ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਧਰਨਾ ਦੇਣ ਦਾ ਮੌਲਿਕ ਅਧਿਕਾਰ ਮਿਲਿਆ ਹੋਇਆ ਹੈ ਪਰ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਦੇ ਮੌਲਿਕ ਅਧਿਕਾਰਾਂ ਨੂੰ ਖੋਹਣ ਦੇ ਨਾਲ ਹੀ ਡਰੋਨ ਅਤੇ ਹਥਿਆਰਾਂ ਦੀ ਵਰਤੋਂ ਰਾਹੀਂ ਸ਼ਾਂਤਮਈ ਪ੍ਰਦਰਸ਼ਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਕਿਸਾਨਾਂ ਨੂੰ ਟਰੈਕਟਰਾਂ ਰਾਹੀਂ ਦਿੱਲੀ ਵਿੱਚ ਦਾਖਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ? ਟਰੈਕਟਰ ਦੀ ਵਰਤੋਂ ਵਿਵਾਦਪੂਰਨ ਕਿਵੇਂ ਬਣ ਜਾਂਦੀ ਹੈ? ਸਰਕਾਰ ਸਾਡੇ ਕਿਸਾਨਾਂ ਦਾ ਸ਼ੋਸ਼ਣ ਕਰਦੀ ਰਹਿੰਦੀ ਹੈ ਅਤੇ ਬਾਅਦ ਵਿੱਚ ਉਨਾਂ ਨੂੰ ਅੱਤਵਾਦੀ ਦੱਸਦੀ ਹੈ। ਇਹ ਕਿੱਥੋਂ ਦਾ ਲੋਕ ਤੰਤਰ ਹੋ ਗਿਆ ਹੈ। Punjab Congress
ਇਹ ਵੀ ਪੜ੍ਹੋ: Kisan Protest: ਕਿਸਾਨ ਅੰਦੋਲਨ ‘ਤੇ ਆ ਗਈ ਵੱਡੀ ਖਬਰ!
ਹਰਿਆਣਾ ਭਾਜਪਾ ਦਫ਼ਤਰ ਦੇ ਬਾਹਰ ਚੱਲ ਰਹੇ ਇਸ ਧਰਨੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਪੁਲਿਸ ਨੇ ਕੁਝ ਹੀ ਦੇਰ ਬਾਅਦ ਇਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਸੈਕਟਰ 11 ਦੇ ਥਾਣੇ ਵਿੱਚ ਲੈ ਗਏ। ਜਿੱਥੋਂ ਕਿ ਇਨਾਂ ਨੂੰ ਕੁਝ ਹੀ ਦੇਰ ਬਾਅਦ ਰਿਹਾਅ ਕਰ ਦਿੱਤਾ ਗਿਆ।
ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ ਅਤੇ ਇਸ ਮੌਕੇ ਸੀਨੀਅਰ ਆਗੂਆਂ ਜਿਵੇਂ ਕਿ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਪਵਨ ਆਦੀਆ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਵਿਧਾਇਕ ਰੁਪਿੰਦਰ ਰੂਬੀ, ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਓਬੀਸੀ ਸੈੱਲ ਰਾਜਬਖਸ਼ ਕੰਬੋਜ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ, ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ।