Punjab: Diwali ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ ਸਬੰਧੀ ਖਾਸ ਅਪਡੇਟ

Punjab

Punjab: ਚੰਡੀਗੜ੍ਹ। ਸੂਬੇ ’ਚ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ, ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖ਼ਾਹਾਂ 30 ਤਰੀਕ ਤੱਕ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Read Also : Punjab Railway News: ਖੁਸ਼ਖਬਰੀ, ਪੰਜਾਬ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, ਕਿਸਾਨ ਹੋਣਗੇ ਅਮੀਰ, ਜ਼ਮੀਨਾਂ ਦੇ ਵਧਣਗੇ ਭਾਅ

ਦੀਵਾਲੀ ਦਾ ਤਿਉਹਾਰ 31 ਅਕਤੂਬਰ 2024 ਨੂੰ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀ ਅਕਤੂਬਰ 2024 ਦੀ ਤਨਖਾਹ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਅਕਤੂਬਰ 2024 ਦੀ 30 ਅਕਤੂਬਰ 2024 ਦੀ ਤਨਖਾਹ ਜਾਰੀ ਕਰਨ ਸਬੰਧੀ ਲੋੜੀਂਦੇ ਬਿੱਲ ਸਬੰਧਤ ਖਜ਼ਾਨਾ ਦਫ਼ਤਰਾਂ ਵਿੱਚ ਤੁਰੰਤ/ਸਮੇਂ ਸਿਰ ਪੇਸ਼ ਕੀਤੇ ਜਾਣ। Punjab