ਪਰਾਲੀ ਦੇ ਮਾਮਲੇ ’ਚ ਪੰਜਾਬ ’ਚ ਵੱਡਾ ਸੁਧਾਰ | Stubble Burning
- ਪੰਜਾਬ ’ਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ’ਚ 16 ਫ਼ੀਸਦੀ ਕਮੀ ਆਈ, ਜੋ ਕਿ ਗੁਆਂਢੀ ਸੂਬੇ ਨਾਲੋਂ ਦੁੱਗਣੀ : ਗੁਰਮੀਤ ਸਿੰਘ ਖੁੱਡੀਆਂ | Stubble Burning
- ਪੰਜਾਬ ’ਚ ਝੋਨੇ ਦੀ ਕਾਸ਼ਤ ਹੇਠ 32 ਲੱਖ ਹੈਕਟੇਅਰ ਰਕਬਾ ਜਦੋਂਕਿ ਹਰਿਆਣਾ ’ਚ 15 ਲੱਖ ਹੈਕਟੇਅਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Stubble Burning: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਦੀ ’ਤੇ ਕਾਬੂ ਪਾਉਣ ’ਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ’ਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ’ਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ।
ਇਹ ਖਬਰ ਵੀ ਪੜ੍ਹੋ : Anganwadi Vacancy: ਔਰਤਾਂ ਲਈ ਨੌਕਰੀ ਦਾ ਸੁਨਹਿਰੀ ਮੌਕਾ, ਸਰਕਾਰ ਨੇ ਆਂਗਣਵਾੜੀ ਭਰਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਇ…
ਕਿਉਂਕਿ ਗੁਆਂਢੀ ਸੂਬੇ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ ’ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ’ਚ ਸਾਲ 2020 ਦੇ ਮੁਕਾਬਲੇ ਸਾਲ 2024 ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2020 ਦੌਰਾਨ ਸੂਬੇ ’ਚ ਪਰਾਲੀ ਸਾੜਨ ਦੇ 13, 894 ਮਾਮਲੇ ਸਾਹਮਣੇ ਆਏ ਸਨ ਜੋ ਇਸ ਸਾਲ ਬਹੁਤ ਹੱਦ ਤੱਕ ਘਟ ਕੇ ਮਹਿਜ਼ 1638 ਰਹਿ ਗਏ ਹਨ। Stubble Burning
ਦੂਜੇ ਪਾਸੇ ਗੁਆਂਢੀ ਸੂਬੇ ਹਰਿਆਣਾ ’ਚ ਇਨ੍ਹਾਂ ਸਾਲਾਂ ’ਚ ਸਿਰਫ਼ 56 ਫੀਸਦ ਗਿਰਾਵਟ ਹੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਥੇ ਇਸ ਤੱਥ ਵੱਲ ਵੀ ਧਿਆਨ ਦੇਣ ਦੀ ਜ਼ਰੂਰਤ ਹੈ, ਕਿ ਪੰਜਾਬ ’ਚ ਝੋਨੇ ਦੀ ਕਾਸ਼ਤ ਅਧੀਨ 32 ਲੱਖ ਹੈਕਟੇਅਰ ਤੋਂ ਜ਼ਿਆਦਾ ਰਕਬਾ ਹੈ, ਜੋ ਹਰਿਆਣਾ ਦੇ 15 ਲੱਖ ਹੈਕਟੇਅਰ ਰਕਬੇ ਤੋਂ ਦੁੱਗਣਾ ਹੈ। ਪੰਜਾਬ ਸਰਕਾਰ ਨੇ ਇਸ ਸਾਲ ਹੁਣ ਤੱਕ ਕਿਸਾਨਾਂ ਨੂੰ 13, 616 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਮੁਹੱਈਆ ਕਰਵਾ ਦਿੱਤੀਆਂ ਹਨ, ਜਿਸ ਨਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ ਦਿੱਤੀਆਂ ਗਈਆਂ ਮਸ਼ੀਨਾਂ ਦੀ ਕੁੱਲ ਗਿਣਤੀ 1.43 ਲੱਖ ਹੋ ਗਈ ਹੈ।
ਇਹ ਖਬਰ ਵੀ ਪੜ੍ਹੋ : Srinagar Encounter: ਜੰਮੂ-ਕਸ਼ਮੀਰ ’ਚ ਤਿੰਨ ਘੰਟਿਆਂ ’ਚ ਦੂਜਾ ਐਨਕਾਊਂਟਰ, ਪੈਰਾ ਸਪੈਸ਼ਲ ਫੋਰਸ ਦੇ 3 ਜਵਾਨ ਜ਼ਖਮੀ
ਖੁੱਡੀਆਂ ਨੇ ਕਿਹਾ ਕਿ ਪਰਾਲੀ ਸਾੜਨ ’ਤੇ ਕਾਬੂ ਪਾਉਣ ਤੇ ਕਿਸਾਨਾਂ ’ਚ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ 8000 ਤੋਂ ਜ਼ਿਅਦਾਾ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਮੰਤਰੀ ਨੇ ‘ਉਨਤ ਕਿਸਾਨ’ ਮੋਬਾਈਲ ਐਪ ਬਾਰੇ ਵੀ ਦੱਸਿਆ, ਜਿਸ ਰਾਹੀਂ ਛੋਟੇ ਤੇ ਸੀਮਾਂਤ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸੁਖਾਲੀ ਪਹੁੰਚ ਬਣਾਉਣ ਲਈ 1.30 ਲੱਖ ਸੀਆਰਐਮ ਮਸ਼ੀਨਾਂ ਨੂੰ ਇਸ ਐਪ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਪਰਾਲੀ ਪ੍ਰਬੰਧਨ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। Stubble Burning
ਕੈਬਨਿਟ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਆਉਣਾ, ਪੰਜਾਬ ਸਰਕਾਰ ਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਪਹਿਲਕਦਮੀਆਂ, ਜ਼ਿਨ੍ਹਾਂ ’ਚ ਸੀਆਰਐਮ ਮਸ਼ੀਨਾਂ ਦੀ ਵਿਵਸਥਾ ਤੇ ਨੋਡਲ ਅਫ਼ਸਰਾਂ ਦੀ ਨਿਯੁਕਤੀ ਸ਼ਾਮਲ ਹੈ, ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ‘ਉਨਤ ਕਿਸਾਨ’ ਮੋਬਾਈਲ ਐਪ ਸਾਡੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਕੇ ਉਨ੍ਹਾਂ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਯਤਨਾਂ ’ਚ ਸਹਿਯੋਗ ਦਾ ਦੀ ਸਹੂਲਤ ਦੇ ਰਹੀ ਹੈ। Stubble Burning